ਰਾਜ ਨਹੀਂ ਸੇਵਾ ਕਹਿਣ ਵਾਲਿਆਂ ਨੇ ਰੋਲੇ ਗੁਰੂ ਸਾਹਿਬ ਦੇ ਅੰਗ- ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 15 ਜੁਲਾਈ (ਵਿਕਰਮਜੀਤ ਸਿੰਘ ਮਾਨ)- ਬੇਅਦਬੀ ਬਿੱਲ ’ਤੇ ਬਹਿਸ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਵਿਚਾਰ ਰੱਖੇ ਤੇ ਬਿੱਲ ਦੇ ਕਾਨੂੰਨੀ ਪੱਖ ਵੀ ਕੀਤੇ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਸਾਡੇ ਦਰਬਾਰ ਸਾਹਿਬ ’ਤੇ ਸਾਡੀ ਹੀ ਹਕੂਮਤ ਨੇ ਹਮਲਾ ਕਰਵਾਇਆ। ਉਨ੍ਹਾਂ ਅਕਾਲੀ ਦਲ ’ਤੇ ਹਮਲਾ ਬੋਲਦੇ ਹੋਏ ਕਿਹਾ ਕਿ ਰਾਜ ਨਹੀਂ ਸੇਵਾ ਕਹਿਣ ਵਾਲਿਆਂ ਨੇ ਗੁਰੂ ਸਾਹਿਬ ਦੇ ਅੰਗ ਰੋਲ ਦਿੱਤੇ ਤੇ ਰੋਸ ਵਜੋਂ ਧਰਨਾ ਦੇ ਰਹੀ ਸੰਗਤ ’ਤੇ ਗੋਲੀ ਚਲਵਾ ਦਿੱਤਾ ਤੇ ਹੁਣ ਵੀ ਅਕਾਲ ਤਖ਼ਤ ਸਾਹਿਬ ਵਿਚ ਉਹ ਦਖ਼ਲ ਦੇ ਰਹੇ ਹਨ।
ਉਨ੍ਹਾਂ ਕਿਹਾ ਕਿ ਹਰ ਨਾਗਰਿਕ ਦੀ ਆਸਥਾ ਦੀ ਕਦਰ ਕਰਨਾ ਸਾਡਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਇਸ ਕਾਨੂੰਨ ਵਿਚ ਬੇਅਦਬੀ ਨੂੰ ਪ੍ਰਭਾਸ਼ਿਤ ਕੀਤਾ ਗਿਆ ਹੈ ਤੇ ਜੁਰਮ ਨੂੰ ਗੈਰ ਜ਼ਮਾਨਤੀ ਬਣਾਇਆ ਗਿਆ ਹੈ।