JALANDHAR WEATHER

ਪੰਥਕ ਆਗੂਆਂ ਵਲੋਂ ਬੇਅਦਬੀ ਮਾਮਲਿਆਂ ਸੰਬੰਧੀ ਲਿਆਂਦੇ ਜਾ ਰਹੇ ਬਿੱਲ ਦਾ ਸਵਾਗਤ

ਅੰਮ੍ਰਿਤਸਰ, 15 ਜੁਲਾਈ (ਜਸਵੰਤ ਸਿੰਘ ਜੱਸ)- ਭਾਈ ਮੋਹਕਮ ਸਿੰਘ, ਭਾਈ ਅਮਰੀਕ ਸਿੰਘ ਅਜਨਾਲਾ, ਜਰਨੈਲ ਸਿੰਘ ਸਖੀਰਾ ਅਤੇ ਸਤਨਾਮ ਸਿੰਘ ਮਨਾਵਾਂ ਆਦਿ ਪੰਥਕ ਆਗੂਆਂ ਨੇ ਅੱਜ ਇਥੇ ਗੱਲਬਾਤ ਕਰਦਿਆਂ ਪੰਜਾਬ ਸਰਕਾਰ ਵਲੋਂ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦੇਣ ਲਈ ਵਿਧਾਨ ਸਭਾ ਵਿਚ ਲਿਆਂਦੇ ਬਿੱਲ ਦਾ ਸਵਾਗਤ ਕੀਤਾ ਹੈ। ਅੱਜ ਇੱਥੇ ਗੱਲਬਾਤ ਕਰਦਿਆਂ ਉਕਤ ਪੰਥਕ ਆਗੂਆਂ ਨੇ ਕਿਹਾ ਕਿ ਜਿੰਨਾ ਬੇਅਦਬੀ ਮਾਮਲਿਆਂ ’ਤੇ ਸਖ਼ਤ ਸਜ਼ਾਵਾਂ ਦੇਣ ਲਈ ਕਾਨੂੰਨ ਬਣਾਉਣਾ ਜ਼ਰੂਰੀ ਹੈ, ਉਨਾਂ ਹੀ ਉਸ ਕਾਨੂੰਨ ਨੂੰ ਲਾਗੂ ਕਰਨਾ ਅਤੇ ਇਸ ਦੀ ਦੁਰਵਰਤੋਂ ਨੂੰ ਰੋਕਣਾ ਵੀ ਜ਼ਰੂਰੀ ਹੈ।

ਉਨ੍ਹਾਂ ਰਾਸ਼ਟਰਪਤੀ ਅਤੇ ਰਾਜਪਾਲ ਪੰਜਾਬ ਨੂੰ ਅਪੀਲ ਕੀਤੀ ਕਿ ਇਸ ਬਿੱਲ ਨੂੰ ਜਲਦ ਤੋਂ ਜਲਦ ਪਾਸ ਕੀਤਾ ਜਾਵੇ ਤਾਂ ਕਿ ਬੇਅਦਬੀਆਂ ਦੇ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਮਿਲ ਸਕਣ। ਉਨ੍ਹਾਂ ਕਿਹਾ ਕਿ ਬੇ-ਅਦਬੀਆਂ ਸੰਬੰਧੀ ਸਖ਼ਤ ਕਾਨੂੰਨ ਬਣਾਉਣ ਦੇ ਨਾਲ ਨਾਲ ਬੇਅਦਬੀ ਮਾਮਲਿਆਂ ਦੇ ਦੋਸ਼ੀਆਂ ਨੂੰ ਜਲਦ ਸਜ਼ਾਵਾਂ ਦਿਵਾਉਣ ਲਈ ਵਿਸ਼ੇਸ਼ ਅਦਾਲਤਾਂ ਵੀ ਕਾਇਮ ਕਰਨੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਸਮੇਤ ਸਮੂਹ ਬੰਦੀ ਸਿੰਘਾਂ ਨੂੰ ਵੀ ਜਲਦ ਰਿਹਾਅ ਕੀਤਾ ਜਾਣਾ ਚਾਹੀਦਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ