JALANDHAR WEATHER

ਫੌਜਾ ਸਿੰਘ ਨੂੰ ਟੱਕਰ ਮਾਰਨ ਵਾਲੀ ਗੱਡੀ ਦੀ ਸੀ.ਸੀ.ਟੀ.ਵੀ. ਵੀਡੀਓ ਆਈ ਸਾਹਮਣੇ

ਜਲੰਧਰ, 15 ਜੁਲਾਈ-ਫੌਜਾ ਸਿੰਘ ਮਾਮਲੇ ਵਿਚ ਵੱਡਾ ਅਪਡੇਟ ਸਾਹਮਣੇ ਆਇਆ ਹੈ। ਫੌਜਾ ਸਿੰਘ ਨੂੰ ਟੱਕਰ ਮਾਰਨ ਵਾਲੀ ਫਾਰਚੂਨਰ ਗੱਡੀ ਦੀ ਪਛਾਣ ਹੋ ਗਈ ਹੈ। ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਫਾਰਚੂਨਰ ਕਾਰ ਦਾ ਨੰਬਰ PB 20 C 7100 ਹੈ ਪੁਲਿਸ ਨੂੰ ਸੀ.ਸੀ.ਟੀ.ਵੀ. ਫੁਟੇਜ ਅਤੇ ਕਾਰ ਦੀ ਹੈੱਡਲਾਈਟ ਦੇ ਟੁਕੜਿਆਂ ਤੋਂ ਮਹੱਤਵਪੂਰਨ ਸੁਰਾਗ ਮਿਲੇ ਹਨ। ਵਿਸ਼ੇਸ਼ ਪੁਲਿਸ ਟੀਮ ਡਰਾਈਵਰ ਦੀ ਭਾਲ ਕਰ ਰਹੀ ਹੈ। ਪੁਲਿਸ ਨੇ ਆਦਮਪੁਰ ਥਾਣੇ ਵਿਚ ਬੀ.ਐਨ.ਐਸ. ਦੀ ਧਾਰਾ 281 ਅਤੇ 105 ਤਹਿਤ ਕੇਸ ਦਰਜ ਕੀਤਾ ਹੈ। 

ਦੱਸ ਦਈਏ ਕਿ ਬਜ਼ੁਰਗ ਦੌੜਾਕ ਫੌਜਾ ਸਿੰਘ ਦਾ 114 ਸਾਲ ਦੀ ਉਮਰ ਵਿਚ ਕੱਲ੍ਹ ਦਿਹਾਂਤ ਹੋ ਗਿਆ ਸੀ। ਇਨ੍ਹਾਂ ਨੂੰ ਸਭ ਤੋਂ ਬਜ਼ੁਰਗ ਦੌੜਾਕ ਵੀ ਵਿਸ਼ਵ ਵਿਚ ਕਿਹਾ ਜਾਂਦਾ ਹੈ। ਇਨ੍ਹਾਂ ਦੌੜ ਵਿਚ ਕਈ ਵਿਸ਼ਵ ਰਿਕਾਰਡ ਬਣਾਏ ਸਨ। ਜਾਣਕਾਰੀ ਅਨੁਸਾਰ ਜਦੋਂ ਉਹ ਘਰ ਦੇ ਬਾਹਰ ਸੈਰ ਕਰ ਰਹੇ ਸਨ ਤਾਂ ਇਕ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਸੀ, ਜਿਸ ਤੋਂ ਬਾਅਦ ਉਹ ਸੜਕ 'ਤੇ ਡਿੱਗ ਪਏ ਅਤੇ ਉਨ੍ਹਾਂ ਨੂੰ ਜਲੰਧਰ ਦੇ ਇਕ ਨਿੱਜੀ ਹਸਪਤਾਲ 'ਚ ਲਿਜਾਇਆ ਗਿਆ ਜਿਥੇ ਉਨ੍ਹਾਂ ਦੀ ਮੌਤ ਹੋ ਗਈ ਹੈ। ਫੌਜਾ ਸਿੰਘ ਜਲੰਧਰ ਦੇ ਬਿਆਸ ਪਿੰਡ ਦੇ ਵਸਨੀਕ ਸਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ