ਕੁਝ ਦੇਰ ’ਚ ਸੁਲਤਾਨਪੁਰ ਲੋਧੀ ਪੁੱਜਣਗੇ ਮੁੱਖ ਮੰਤਰੀ ਭਗਵੰਤ ਮਾਨ

ਸੁਲਤਾਨਪੁਰ ਲੋਧੀ, (ਕਪੂਰਥਲਾ), 16 ਜੁਲਾਈ (ਥਿੰਦ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੁਝ ਦੇਰ ਤੱਕ ਸੁਲਤਾਨਪੁਰ ਲੋਧੀ ਵਿਖੇ ਪਵਿੱਤਰ ਬੇਈਂ ਦੀ ਕਾਰ ਸੇਵਾ ਦੇ ਸਿਲਵਰ ਜੁਬਲੀ ਸਮਾਗਮਾਂ ਵਿਚ ਹਾਜ਼ਰੀ ਲਗਵਾਉਣ ਲਈ ਪਹੁੰਚ ਰਹੇ ਹਨ। ਪੁਲਿਸ ਵਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।
ਸੰਤ ਬਾਬਾ ਬਲਵੀਰ ਸਿੰਘ ਸੀਚੇਵਾਲ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਸਿਲਵਰ ਜੁਬਲੀ ਸਮਾਗਮਾਂ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਪਹੁੰਚ ਰਹੀਆਂ ਹਨ। ਇਸ ਤੋਂ ਇਲਾਵਾ ਹੋਰ ਵੀ ਕਈ ਮੰਤਰੀ ਇਨ੍ਹਾਂ ਸਮਾਗਮਾਂ ’ਚ ਹਿੱਸਾ ਲੈਣਗੇ।