ਭ੍ਰਿਸ਼ਟਾਚਾਰ ਮਾਮਲੇ ’ਚ ਗ੍ਰਿਫ਼ਤਾਰ ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਹਾਈ ਕੋਰਟ ਤੋਂ ਮਿਲੀ ਰਾਹਤ

ਚੰਡੀਗੜ੍ਹ, 16 ਜੁਲਾਈ (ਸੰਦੀਪ ਕੁਮਾਰ ਮਾਹਨਾ) - ਹਾਈ ਕੋਰਟ ਨੇ ਅੱਜ ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਅਗਲੇ ਹੁਕਮਾਂ ਤੱਕ ਅੰਤਰਿਮ ਜ਼ਮਾਨਤ ਦੇ ਕੇ ਵੱਡੀ ਰਾਹਤ ਦਿੱਤੀ ਹੈ ਤੇ ਨਾਲ ਹੀ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ 24 ਸਤੰਬਰ ਤੱਕ ਮੁਲਤਵੀ ਕਰ ਦਿੱਤੀ ਹੈ।
ਰਾਜਨ ਅਰੋੜਾ ਨੇ ਆਪਣੀ ਅਗਾਊਂ ਜ਼ਮਾਨਤ ਪਟੀਸ਼ਨ ਵਿਚ ਕਿਹਾ ਕਿ ਉਸ ਨੂੰ ਬਿਨਾਂ ਕਿਸੇ ਕਾਰਨ ਇਸ ਮਾਮਲੇ ਵਿਚ ਫਸਾਇਆ ਜਾ ਰਿਹਾ ਹੈ, ਉਸ ਦਾ ਨਾ ਤਾਂ ਜਲੰਧਰ ਨਗਰ ਨਿਗਮ ਦੇ ਕਿਸੇ ਮਾਮਲੇ ਨਾਲ ਕੋਈ ਲੈਣਾ-ਦੇਣਾ ਹੈ ਅਤੇ ਨਾ ਹੀ ਉਹ ਇਸ ਵਿਚ ਸ਼ਾਮਿਲ ਹੈ। ਇਸ ਲਈ ਉਸ ਨੂੰ ਜ਼ਮਾਨਤ ਦਿੱਤੀ ਜਾਣੀ ਚਾਹੀਦੀ ਹੈ।