JALANDHAR WEATHER

ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਮਝੈਲ ਵਲੋਂ ਰਾਸ਼ਟਰੀ ਮਾਰਗ 54 ’ਤੇ ਲਗਾਇਆ ਧਰਨਾ

ਹਰੀਕੇ ਪੱਤਣ, (ਤਰਨਤਾਰਨ), 16 ਜੁਲਾਈ (ਸੰਜੀਵ ਕੁੰਦਰਾ)- ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਮਝੈਲ ਵਲੋਂ ਥਾਣਾ ਭਿੱਖੀਵਿੰਡ ਦੇ ਪਿੰਡ ਚੇਲਾ ਦੇ ਮਾਮਲੇ ਨੂੰ ਲੈ ਕੇ ਕਸਬਾ ਹਰੀਕੇ ਪੱਤਣ ਨਜ਼ਦੀਕ ਰਾਸ਼ਟਰੀ ਮਾਰਗ 54 ’ਤੇ ਪਿੰਡ ਜੌਣੇਕੇ ਵਿਖੇ ਧਰਨਾ ਲਗਾ ਕੇ ਆਵਾਜਾਈ ਠੱਪ ਕਰ ਦਿੱਤੀ ਗਈ ਹੈ। ਇਸ ਮੌਕੇ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਮਝੈਲ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਸੰਧੂ ਨੇ ਕਿਹਾ ਕਿ 3 ਜੂਨ ਨੂੰ ਥਾਣਾ ਭਿੱਖੀਵਿੰਡ ਦੇ ਪਿੰਡ ਚੇਲਾ ਵਿਖੇ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਆਗੂ ਜੱਜਬੀਰ ਸਿੰਘ ’ਤੇ ਕੁਝ ਅਨਸਰਾਂ ਵਲੋਂ ਗੋਲੀਆਂ ਚਲਾਈਆਂ ਗਈਆਂ ਅਤੇ ਘਰ ਨੂੰ ਘੇਰ ਕੇ ਸੈਂਕੜੇ ਫਾਇਰ ਕੀਤੇ ਪਰ ਪੁਲਿਸ ਨੇ ਦੋਸ਼ੀਆਂ ਖਿਲਾਫ਼ ਕਾਰਵਾਈ ਕਰਨ ਦੀ ਬਜਾਏ ਜਿੰਨ੍ਹਾ ’ਤੇ ਹਮਲਾ ਹੋਇਆ, ਉਨ੍ਹਾਂ ਖਿਲਾਫ਼ ਕਾਰਵਾਈ ਕਰਕੇ ਜੇਲ੍ਹ ਭੇਜ ਦਿੱਤਾ ਗਿਆ।

ਪ੍ਰਧਾਨ ਸਤਨਾਮ ਸਿੰਘ ਨੇ ਕਿਹਾ ਕਿ ਪੁਲਿਸ ਅਧਿਕਾਰੀਆਂ ਨੂੰ ਕਈ ਵਾਰ ਕਿਹਾ ਗਿਆ ਪਰ ਦੋਸ਼ੀਆਂ ਖਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ, ਜਿਸ ਕਾਰਨ ਅੱਜ ਜਥੇਬੰਦੀ ਧਰਨਾ ਲਾਉਣ ਲਈ ਮਜ਼ਬੂਰ ਹੋਈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਦੋਸ਼ੀਆਂ ਖਿਲਾਫ਼ ਕਾਰਵਾਈ ਨਹੀਂ ਕੀਤੀ ਜਾਂਦੀ, ਧਰਨਾ ਜਾਰੀ ਰਹੇਗਾ ਅਤੇ ਅਵਾਜਾਈ ਠੱਪ ਰਹੇਗੀ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ