JALANDHAR WEATHER

ਸ੍ਰੀ ਦਰਬਾਰ ਸਾਹਿਬ ਨੂੰ ਧਮਕੀ ਭਰੇ ਈ.ਮੇਲ ਆਉਣੀਆਂ ਹਨ ਗੰਭੀਰ ਮੁੱਦਾ- ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ, 16 ਜੁਲਾਈ- ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਘਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਨੂੰ ਧਮਕੀਆਂ ਭਰੀਆਂ ਈ.ਮੇਲ ਆਉਣੀਆਂ ਬਹੁਤ ਗੰਭੀਰ ਮਸਲਾ ਹੈ। ਲਗਾਤਾਰ ਤਿੰਨ ਦਿਨ ਤੋਂ ਇਹ ਧਮਕੀਆਂ ਮਿਲਣੀਆਂ ਖਾਸ ਧਿਆਨ ਅਤੇ ਜਾਂਚ ਦੀ ਮੰਗ ਦਰਸਾਉਂਦੀਆਂ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਟਵੀਟ ਕਰ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਮੈਂ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਬੇਨਤੀ ਕਰਦਾ ਹਾਂ ਕਿ ਇਸ ਮਸਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਇਸ ਦੀ ਬਾਰੀਕੀ ਨਾਲ ਜਾਂਚ ਕਰਕੇ ਦੋਸ਼ੀ ਫੜ੍ਹੇ ਜਾਣ ਤਾਂ ਜੋ ਗੁਰੂ ਘਰ ਜਾਣ ਵਾਲੀ ਸੰਗਤ ਦੇ ਮਨ ਵਿਚ ਕੋਈ ਅਸੁਰੱਖਿਆ ਦੀ ਭਾਵਨਾ ਪੈਦਾ ਨਾ ਹੋਵੇ ।

ਦੱਸ ਦੇਈਏ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਪਿਛਲੇ 2-3 ਦਿਨਾਂ ਤੋਂ ਧਮਕੀ ਭਰੀਆਂ ਈ.ਮੇਲ ਆ ਰਹੀਆਂ ਹਨ, ਜਿਸ ਵਿਚ ਵਿਸਫੋਟਕ ਪਦਾਰਥਾਂ ਨਾਲ ਸ੍ਰੀ ਦਰਬਾਰ ਸਾਹਿਬ ਨੂੰ ਉਡਾਉਣ ਸੰਬੰਧੀ ਧਮਕੀ ਦਿੱਤੀ ਜਾ ਰਹੀ ਹੈ। ਇਸ ਸੰਬੰਧੀ ਅੱਜ ਪ੍ਰਧਾਨ ਮੰਤਰੀ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਭਾਜਪਾ ਦੇ ਸਾਬਕਾ ਸਾਂਸਦ ਅਸ਼ਵਨੀ ਮੱਲਿਕ ਵੀ ਪੁੱਜੇ ਸਨ ਤੇ ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨਾਲ ਮੁਲਾਕਾਤ ਕੀਤੀ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ