JALANDHAR WEATHER

ਜਲੰਧਰ : ਮੰਤਰੀ ਕੁਲਦੀਪ ਧਾਲੀਵਾਲ ਫੌਜਾ ਸਿੰਘ ਦੇ ਘਰ ਪਹੁੰਚੇ

ਜਲੰਧਰ, 16 ਜੁਲਾਈ-ਜਲੰਧਰ ਦਿਹਾਤੀ ਪੁਲਿਸ ਨੇ 114 ਸਾਲਾ ਮਸ਼ਹੂਰ ਦੌੜਾਕ ਫੌਜਾ ਸਿੰਘ ਨਾਲ ਸਬੰਧਤ ਹਿੱਟ ਐਂਡ ਰਨ ਕੇਸ ਨੂੰ 30 ਘੰਟਿਆਂ ਦੇ ਅੰਦਰ-ਅੰਦਰ ਸੁਲਝਾ ਲਿਆ ਹੈ। ਪੁਲਿਸ ਨੇ ਦੇਰ ਰਾਤ ਫੌਜਾ ਸਿੰਘ ਦੀ ਮੌਤ ਦਾ ਭੇਤ ਸੁਲਝਾ ਲਿਆ ਅਤੇ 30 ਸਾਲਾ ਐਨ.ਆਰ.ਆਈ. ਅੰਮ੍ਰਿਤਪਾਲ ਸਿੰਘ ਢਿੱਲੋਂ ਨੂੰ ਫਾਰਚੂਨਰ ਕਾਰ ਸਮੇਤ ਗ੍ਰਿਫ਼ਤਾਰ ਕਰ ਲਿਆ। ਸਾਬਕਾ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਅੱਜ ਫੌਜਾ ਸਿੰਘ ਦੇ ਘਰ ਪਹੁੰਚੇ, ਜਿਥੇ ਉਨ੍ਹਾਂ ਫੌਜਾ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਮੀਡੀਆ ਨਾਲ ਗੱਲਬਾਤ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਬਾਪੂ ਸਿੱਖ ਭਾਈਚਾਰੇ ਅਤੇ ਪੰਜਾਬ ਦਾ ਮਾਣ ਸਨ। ਮੈਰਾਥਨ ਦੌੜ ਵਿਚ ਉਨ੍ਹਾਂ ਨੇ ਦੁਨੀਆ ਭਰ ਵਿਚ ਜੋ ਨਾਂਅ ਮਸ਼ਹੂਰ ਕੀਤਾ, ਉਸਨੂੰ ਭੁਲਾਇਆ ਨਹੀਂ ਜਾ ਸਕਦਾ। ਧਾਲੀਵਾਲ ਨੇ ਕਿਹਾ ਕਿ ਕੱਲ੍ਹ ਵਿਧਾਨ ਸਭਾ ਸੈਸ਼ਨ ਵਿਚ ਫੌਜਾ ਸਿੰਘ ਦੀ ਮੌਤ ਕਾਰਨ ਉਹ ਦੁਖੀ ਸਨ। ਪੁਰਾਣੇ ਪਲਾਂ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਜਲੰਧਰ ਵਿਚ ਉਪ ਚੋਣ ਦੌਰਾਨ ਆਦਮਪੁਰ ਹਲਕੇ ਦੇ ਇੰਚਾਰਜ ਸਨ। ਉਸ ਸਮੇਂ ਦੌਰਾਨ ਉਹ ਬਾਪੂ ਦੇ ਢਾਬੇ 'ਤੇ ਖਾਣਾ ਖਾਣ ਲਈ ਕਈ ਵਾਰ ਆਏ ਪਰ ਉਸ ਸਮੇਂ ਬਾਪੂ ਕੈਨੇਡਾ ਦੇ ਦੌਰੇ 'ਤੇ ਸਨ।

ਉਨ੍ਹਾਂ ਕਿਹਾ ਕਿ ਅੱਜ ਉਹ ਪੰਜਾਬ ਸਰਕਾਰ ਵਲੋਂ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਆਏ ਹਨ। ਧਾਲੀਵਾਲ ਨੇ ਕਿਹਾ ਕਿ ਪਰਿਵਾਰ ਹਰ ਸਮੇਂ ਪਰਿਵਾਰ ਦੇ ਨਾਲ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਅੱਜ ਉਹ ਪਰਿਵਾਰ ਨੂੰ ਸ਼ਰਧਾਂਜਲੀ ਦੇਣ ਆਏ ਹਨ। ਫੌਜਾ ਸਿੰਘ ਦੇ ਨਾਂਅ 'ਤੇ ਯਾਦਗਾਰ ਬਣਾਉਣ ਬਾਰੇ ਧਾਲੀਵਾਲ ਨੇ ਕਿਹਾ ਕਿ ਇਸ ਲਈ ਸਰਕਾਰ ਨਾਲ ਗੱਲ ਕੀਤੀ ਜਾਵੇਗੀ ਅਤੇ ਉਨ੍ਹਾਂ ਦੀਆਂ ਯਾਦਾਂ ਨੂੰ ਯਾਦਗਾਰ ਦੇ ਰੂਪ ਵਿਚ ਯਾਦ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ