JALANDHAR WEATHER

ਦਿੱਲੀ ਵਿਚ ਘੱਟੋ-ਘੱਟ ਤਾਪਮਾਨ 25.2 ਡਿਗਰੀ ਸੈਲਸੀਅਸ ਦਰਜ

ਨਵੀਂ ਦਿੱਲੀ, 17 ਜੁਲਾਈ- ਭਾਰਤੀ ਮੌਸਮ ਵਿਭਾਗ (ਆਈ.ਐਮ.ਡੀ.) ਦੇ ਅਨੁਸਾਰ ਵੀਰਵਾਰ ਨੂੰ ਰਾਸ਼ਟਰੀ ਰਾਜਧਾਨੀ ਵਿਚ ਘੱਟੋ-ਘੱਟ ਤਾਪਮਾਨ 25.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਸੀਜ਼ਨ ਦੇ ਔਸਤ ਤੋਂ 2.0 ਡਿਗਰੀ ਘੱਟ ਹੈ।

ਆਈ.ਐਮ.ਡੀ. ਨੇ ਦਿਨ ਭਰ ਗਰਜ-ਤੂਫ਼ਾਨ ਅਤੇ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਵੱਧ ਤੋਂ ਵੱਧ ਤਾਪਮਾਨ 34.0 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਉਮੀਦ ਹੈ। ਜਾਣਕਾਰੀ ਅਨੁਸਾਰ ਰਾਜਧਾਨੀ ਵਿਚ ਨਮੀ ਦਾ ਪੱਧਰ ਉੱਚਾ ਸੀ, ਸਵੇਰੇ 8:30 ਵਜੇ ਸਾਪੇਖਿਕ ਨਮੀ 80 ਪ੍ਰਤੀਸ਼ਤ ਦਰਜ ਕੀਤੀ ਗਈ।

ਇਸ ਦੌਰਾਨ, ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀ.ਪੀ.ਸੀ.ਬੀ.) ਦੇ ਅੰਕੜਿਆਂ ਅਨੁਸਾਰ, ਦਿੱਲੀ ਦੀ ਹਵਾ ਦੀ ਗੁਣਵੱਤਾ ‘ਸੰਤੁਸ਼ਟੀਜਨਕ’ ਸ਼੍ਰੇਣੀ ਵਿਚ ਸੀ, ਜਿਸ ਦਾ ਏਅਰ ਕੁਆਲਿਟੀ ਇੰਡੈਕਸ (ਏ.ਕਿਊ.ਆਈ.) ਸਵੇਰੇ 9 ਵਜੇ 72 ਸੀ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ