JALANDHAR WEATHER

ਇਰਾਕ: ਸ਼ਾਪਿੰਗ ਮਾਲ ’ਚ ਲੱਗੀ ਅੱਗ, 50 ਲੋਕਾਂ ਦੀ ਮੌਤ

ਬਗਦਾਦ, 17 ਜੁਲਾਈ- ਇਰਾਕ ਦੇ ਇਕ ਹਾਈਪਰਮਾਰਕੀਟ ਵਿਚ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਵਿਚ 50 ਲੋਕਾਂ ਦੀ ਮੌਤ ਹੋ ਗਈ ਹੈ। ਮੌਕੇ ’ਤੇ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ। ਜਾਣਕਾਰੀ ਅਨੁਸਾਰ ਪੂਰਬੀ ਇਰਾਕ ਦੇ ਅਲ-ਕੁਟ ਸ਼ਹਿਰ ਵਿਚ ਇਹ ਹਾਦਸਾ ਵਾਪਰਿਆ। ਸੂਬਾਈ ਗਵਰਨਰ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ ਗਈ ਹੈ। ਇਸ ਹਾਦਸੇ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵੀ ਵਾਇਰਲ ਹੋ ਰਹੀ ਹੈ, ਜਿਸ ਵਿਚ ਦੇਖਿਆ ਜਾ ਸਕਦਾ ਹੈ ਕਿ ਪੰਜ ਮੰਜ਼ਿਲਾ ਇਮਾਰਤ ਵਿਚ ਰਾਤ ਭਰ ਅੱਗ ਦੀਆਂ ਲਪਟਾਂ ਉੱਠਦੀਆਂ ਰਹੀਆਂ।

ਫਾਇਰ ਬਿ੍ਰਗੇਡ ਦਸਤਾ ਅੱਗ ਬੁਝਾਉਣ ਵਿਚ ਲੱਗਾ ਹੋਇਆ ਹੈ। ਮੌਕੇ ’ਤੇ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਇਸ ਦੇ ਨਾਲ ਹੀ ਸੂਬਾਈ ਗਵਰਨਰ ਨੇ ਕਿਹਾ ਕਿ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਸ਼ੁਰੂਆਤੀ ਨਤੀਜੇ 48 ਘੰਟਿਆਂ ਦੇ ਅੰਦਰ ਐਲਾਨ ਕੀਤੇ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਘਟਨਾ ਨੂੰ ਦੇਖਦੇ ਹੋਏ, ਅਸੀਂ ਇਮਾਰਤ ਅਤੇ ਮਾਲ ਦੇ ਮਾਲਕ ਵਿਰੁੱਧ ਮੁਕੱਦਮਾ ਦਾਇਰ ਕੀਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ