JALANDHAR WEATHER

ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਦਾ ਵਿਅਕਤੀ ਗ੍ਰਿਫਤਾਰ - ਡੀ.ਜੀ.ਪੀ. ਪੰਜਾਬ

ਚੰਡੀਗੜ੍ਹ, 17 ਜੁਲਾਈ-ਇਕ ਵੱਡੀ ਕਾਰਵਾਈ ਵਿਚ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਇਕ ਸੰਚਾਲਕ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਪਾਕਿਸਤਾਨ ਨਾਲ ਜੁੜੇ ਇਕ ਸਰਹੱਦ ਪਾਰ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਮਡਿਊਲ ਦਾ ਪਰਦਾਫਾਸ਼ ਕੀਤਾ ਹੈ। ਖਾਸ ਖੁਫੀਆ ਜਾਣਕਾਰੀ 'ਤੇ ਕਾਰਵਾਈ ਕਰਦੇ ਹੋਏ, ਸੀ.ਆਈ. ਟੀਮਾਂ ਨੇ ਹਰਜਿੰਦਰ ਸਿੰਘ ਨੂੰ ਅੰਮ੍ਰਿਤਸਰ-ਝਬਾਲ ਰੋਡ 'ਤੇ ਬੋਹੜੂ ਪੁਲ ਨੇੜੇ ਰੋਕਿਆ ਜਦੋਂ ਉਹ ਇਕ ਗੈਰ-ਕਾਨੂੰਨੀ ਖੇਪ ਪਹੁੰਚਾਉਣ ਜਾ ਰਿਹਾ ਸੀ। ਇਹ ਮਡਿਊਲ ਭਾਰਤ-ਪਾਕਿ ਸਰਹੱਦੀ ਖੇਤਰ ਤੋਂ ਹਥਿਆਰਾਂ ਦੀ ਖੇਪ ਸਰਗਰਮੀ ਨਾਲ ਪ੍ਰਾਪਤ ਕਰ ਰਿਹਾ ਸੀ।

ਮੁੱਢਲੀ ਜਾਂਚ ਵਿਚ ਸਰਹੱਦ ਪਾਰ ਦੇ ਹੈਂਡਲਰਾਂ ਦੀ ਸ਼ਮੂਲੀਅਤ ਦਾ ਖੁਲਾਸਾ ਹੋਇਆ ਹੈ, ਜਿਨ੍ਹਾਂ ਨੇ ਦੋਸ਼ੀ ਨੂੰ ਪੰਜਾਬ ਭਰ ਵਿਚ ਗੈਂਗਸਟਰਾਂ ਅਤੇ ਅਪਰਾਧੀਆਂ ਨੂੰ ਹਥਿਆਰ ਸਪਲਾਈ ਕਰਨ ਦਾ ਕੰਮ ਸੌਂਪਿਆ ਸੀ। ਬਰਾਮਦਗੀ ਉਸਦੇ ਕਬਜ਼ੇ ਵਿਚੋਂ 10 ਆਧੁਨਿਕ .30 ਬੋਰ ਪਿਸਤੌਲ ਅਤੇ ਮੈਗਜ਼ੀਨ ਜ਼ਬਤ ਕੀਤੇ ਗਏ ਹਨ। ਪੀ.ਐਸ. ਐਸ.ਐਸ.ਓ.ਸੀ. ਅੰਮ੍ਰਿਤਸਰ ਵਿਖੇ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਪੂਰੇ ਨੈੱਟਵਰਕ ਅਤੇ ਇਸਦੇ ਸਬੰਧਾਂ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ। ਡੀ.ਜੀ.ਪੀ. ਪੰਜਾਬ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ