JALANDHAR WEATHER

ਬਿਕਰਮ ਸਿੰਘ ਮਜੀਠੀਆ ਦੀਆਂ ਮੁੱਛਾਂ ਤੋਂ ਡਰ ਰਹੀ ਹੈ ਸਰਕਾਰ - ਮੱਖਣ ਸਿੰਘ ਲਾਲਕਾ

ਨਾਭਾ, (ਪਟਿਆਲਾ), 19 ਜੁਲਾਈ (ਜਗਨਾਰ ਸਿੰਘ ਦੁਲੱਦੀ)- ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚ ਬੰਦ ਬਿਕਰਮ ਸਿੰਘ ਮਜੀਠੀਆ ਨੂੰ ਜਿਵੇਂ ਹੀ ਪੁਲਿਸ ਫੋਰਸ ਦੀ ਨਿਗਰਾਨੀ ਹੇਠ ਗੱਡੀਆਂ ਦਾ ਕਾਫਲਾ ਨਾਭਾ ’ਚੋਂ ਲੰਘਿਆ ਤਾਂ ਅਕਾਲੀ ਵਰਕਰਾਂ ਵਲੋਂ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਅਤੇ ਅਬਜਿੰਦਰ ਸਿੰਘ ਜੋਗੀ ਗਰੇਵਾਲ ਦੀ ਅਗਵਾਈ ਹੇਠ ਪੰਜਾਬ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਉਪਰੰਤ ਮੱਖਣ ਸਿੰਘ ਲਾਲਕਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸ਼੍ਰੋਮਣੀ ਅਕਾਲੀ ਦਲ ਦੇ ਬੱਬਰ ਸ਼ੇਰ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀਆਂ ਮੁੱਛਾਂ ਨੂੰ ਦੇਖ ਕੇ ਘਬਰਾ ਗਈ ਹੈ ਅਤੇ ਪੰਜਾਬ ਦੀ ਪੁਲਿਸ ਵਲੋਂ ਸੂਬੇ ਦੇ ਅਕਾਲੀ ਆਗੂਆਂ ਨੂੰ ਘਰਾਂ ਵਿਚ ਨਜ਼ਰਬੰਦ ਕੀਤਾ ਗਿਆ ਹੈ ਜੋ ਕਿ ਬਹੁਤ ਹੀ ਨਿੰਦਣਯੋਗ ਹੈ।

ਮੱਖਣ ਸਿੰਘ ਲਾਲਕਾ ਅਤੇ ਅਬਜਿੰਦਰ ਸਿੰਘ ਜੋਗੀ ਗਰੇਵਾਲ ਨਾਨੋਕੀ ਨੇ ਕਿਹਾ ਕਿ ਅਕਾਲੀ ਦਲ ਦੇ ਜੁਝਾਰੂ ਵਰਕਰ ਨਾ ਹੀ ਪਹਿਲਾਂ ਕਦੇ ਕਿਸੇ ਤੋਂ ਦਬੇ ਸਨ ਤੇ ਨਾ ਹੀ ਹੁਣ ਦਬਣਗੇ, ਇਸ ਕਰਕੇ ਪੰਜਾਬ ਸਰਕਾਰ ਨੂੰ ਅਕਾਲੀਆਂ ਨੂੰ ਦਬਾਉਣ ਦਾ ਭੁਲੇਖਾ ਮੰਨ ’ਚੋਂ ਕੱਢ ਦੇਣਾ ਚਾਹੀਦਾ ਹੈ। ਲਾਲਕਾ ਅਤੇ ਜੋਗੀ ਗਰੇਵਾਲ ਨੇ ਕਿਹਾ ਕਿ ਜਿਸ ਤਰ੍ਹਾਂ ਮਾਣਯੋਗ ਅਦਾਲਤ ਵਲੋਂ ਪਹਿਲਾਂ ਜ਼ਮਾਨਤ ਮਿਲੀ ਸੀ, ਉਸੇ ਤਰ੍ਹਾਂ ਹੁਣ ਵੀ ਬਿਕਰਮ ਸਿੰਘ ਮਜੀਠੀਆ ਜਲਦ ਹੀ ਜੇਲ੍ਹ ’ਚੋਂ ਬਾਹਰ ਆ ਸਕਦੇ ਹਨ। ਅਕਾਲੀ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਬਦਲਾਓ ਨਹੀਂ ਬਦਲਾ ਲਊ ਨੀਤੀ ’ਤੇ ਉਤਰ ਆਈ ਹੈ, ਜਿਸ ਦਾ ਖਾਮਿਆਜ਼ਾ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਭੁਗਤਣਾ ਪਵੇਗਾ। ਇਸ ਮੌਕੇ ਵੱਡੀ ਗਿਣਤੀ ’ਚ ਹਲਕੇ ਦੇ ਅਕਾਲੀ ਅਹੁਦੇਦਾਰ ਤੇ ਵਰਕਰ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ