JALANDHAR WEATHER

ਬਿਕਰਮ ਸਿੰਘ ਮਜੀਠੀਆ ਦੇ ਟਿਕਾਣਿਆਂ ’ਤੇ ਸਿੱਟ ਤੇ ਵਿਜੀਲੈਂਸ ਵਲੋਂ ਛਾਪੇਮਾਰੀ-ਸੂਤਰ

 

ਚੰਡੀਗੜ੍ਹ, 19 ਜੁਲਾਈ- ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਬਿਕਰਮ ਮਜੀਠੀਆ ਦੇ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਗਈ ਹੈ। ਇਹ ਕਾਰਵਾਈ ਸਿੱਟ ਤੇ ਵਿਜੀਲੈਂਸ ਵਲੋਂ ਸਾਂਝੇ ਤੌਰ ’ਤੇ ਅਮਲ ’ਚ ਲਿਆਂਦੀ ਗਈ ਹੈ। ਬਿਕਰਮ ਸਿੰਘ ਮਜੀਠੀਆ ਦੇ ਚੰਡੀਗੜ੍ਹ ਸਥਿਤ ਕਈ ਟਿਕਾਣਿਆਂ ’ਤੇ ਛਾਪੇਮਾਰੀ ਹੋਈ ਹੈ।

ਇਸ ਦੇ ਨਾਲ ਹੀ ਦਿੱਲੀ ਸਥਿਤ ਸੈਨਿਕ ਫਾਰਮ ’ਤੇ ਵੀ ਵਿਜੀਲੈਂਸ ਦੀ ਟੀਮ ਵਲੋਂ ਤਲਾਸ਼ੀ ਅਭਿਆਨ ਚਲਾਇਆ ਗਿਆ ਹੈ। ਦੱਸ ਦੇਈਏ ਕਿ ਸੈਨਿਕ ਫਾਰਮ ਦਾ ਨਾਂਅ ਬਿਕਰਮ ਮਜੀਠੀਆ ਦੀ ਬੇਨਾਮੀ ਜਾਇਦਾਦ ਦੀ ਸੂਚੀ ’ਚ ਸ਼ਾਮਿਲ ਹੈ ਤੇ ਇਸ ਦੀ ਕੀਮਤ 150 ਤੋਂ 200 ਕਰੋੜ ਰੁਪਏ ਦਰਸਾਈ ਜਾ ਰਹੀ ਹੈ।

ਛਾਪੇਮਾਰੀ ਦੌਰਾਨ ਸਬੂਤ ਇਕੱਠੇ ਕਰਨ ਲਈ ਤਕਨੀਕੀ ਟੀਮ ਵੀ ਮੌਜੂਦ ਹੈ। ਇਸ ਦੇ ਨਾਲ ਹੀ ਮਜੀਠੀਆ ਅਤੇ ਉਸ ਦੇ ਪਰਿਵਾਰ ਨਾਲ ਜੁੜੀਆਂ ਕੰਪਨੀਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਇਨ੍ਹਾਂ ਸ਼ੈੱਲ ਕੰਪਨੀਆਂ ਰਾਹੀਂ ਡਰੱਗ ਮਨੀ ਨੂੰ ਘੁੰਮਾਇਆ ਗਿਆ ਹੈ ਤੇ ਇਹ ਕਾਰਵਾਈਆਂ ਗਵਾਹਾਂ ਦੇ ਬਿਆਨਾਂ ’ਤੇ ਅਧਾਰਤ ਹਨ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ