ਟਰੰਪ ਦੇ ਜੰਗਬੰਦੀ ਵਾਲੇ ਬਿਆਨ ਦਾ ਪ੍ਰਧਾਨ ਮੰਤਰੀ ਮੋਦੀ ਸੰਸਦ ’ਚ ਦੇਣ ਜਵਾਬ- ਜੈਰਾਮ ਰਮੇਸ਼

ਨਵੀਂ ਦਿੱਲੀ, 19 ਜੁਲਾਈ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਕ ਵਾਰ ਫਿਰ ਕਿਹਾ ਕਿ ਮੇਰੇ ਕਾਰਨ ਹੀ ਭਾਰਤ ਅਤੇ ਪਾਕਿਸਤਾਨ ਜੰਗਬੰਦੀ ’ਤੇ ਸਹਿਮਤ ਹੋਏ। ਕਾਂਗਰਸ ਨੇ ਇਸ ਮੁੱਦੇ ’ਤੇ ਕੇਂਦਰ ਸਰਕਾਰ ਨੂੰ ਘੇਰਿਆ ਹੈ। ਕਾਂਗਰਸ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਦੇ ਸਨਮਾਨ ਨਾਲ ਸਮਝੌਤਾ ਕੀਤਾ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਭਾਰਤ-ਪਾਕਿਸਤਾਨ ਜੰਗਬੰਦੀ ਦਾ ਸਿਹਰਾ ਲੈਣ ਤੋਂ ਬਾਅਦ ਕਾਂਗਰਸ ਨੇ ਇਕ ਵਾਰ ਫਿਰ ਕੇਂਦਰ ਸਰਕਾਰ ਨੂੰ ਘੇਰਿਆ ਹੈ। ਕਾਂਗਰਸ ਨੇ ਪ੍ਰਧਾਨ ਮੰਤਰੀ ਮੋਦੀ ’ਤੇ ਦੇਸ਼ ਦੇ ਸਨਮਾਨ ਨਾਲ ਸਮਝੌਤਾ ਕਰਨ ਦਾ ਦੋਸ਼ ਲਗਾਇਆ। ਕਾਂਗਰਸ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਪਾਰ ਲਈ ਦੇਸ਼ ਦੇ ਸਨਮਾਨ ਨਾਲ ਸਮਝੌਤਾ ਕਿਉਂ ਕੀਤਾ?
ਦਰਅਸਲ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਕ ਵਾਰ ਫਿਰ ਕਿਹਾ ਕਿ ਮੇਰੇ ਕਾਰਨ ਹੀ ਭਾਰਤ ਅਤੇ ਪਾਕਿਸਤਾਨ ਜੰਗਬੰਦੀ ’ਤੇ ਸਹਿਮਤ ਹੋਏ। ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਵੀ ਇਸ ਮੁੱਦੇ ’ਤੇ ਸਰਕਾਰ ’ਤੇ ਹਮਲਾ ਬੋਲਿਆ। ਟਰੰਪ ਦੀ ਪੋਸਟ ਬਾਰੇ, ਕਾਂਗਰਸ ਨੇ ਇਕ ਪੋਸਟ ਵਿਚ ਲਿਖਿਆ ਕਿ ਟਰੰਪ ਨੇ ਕਿਹਾ ਹੈ ਕਿ ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗ ਵਿਚ ਪੰਜ ਜੈੱਟ ਡੇਗੇ ਗਏ ਸਨ। ਉਨ੍ਹਾਂ 24ਵੀਂ ਵਾਰ ਕਿਹਾ ਕਿ ਮੈਂ ਵਪਾਰ ਦੀ ਧਮਕੀ ਦੇ ਕੇ ਭਾਰਤ-ਪਾਕਿਸਤਾਨ ਜੰਗ ਨੂੰ ਰੋਕਿਆ। ਟਰੰਪ ਲਗਾਤਾਰ ਇਹ ਹੀ ਦੁਹਰਾ ਰਿਹਾ ਹੈ ਅਤੇ ਨਰਿੰਦਰ ਮੋਦੀ ਚੁੱਪ ਹਨ। ਨਰਿੰਦਰ ਮੋਦੀ ਨੇ ਵਪਾਰ ਲਈ ਦੇਸ਼ ਦੇ ਸਨਮਾਨ ਨਾਲ ਸਮਝੌਤਾ ਕਿਉਂ ਕੀਤਾ? ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕਿਹਾ ਕਿ ਸੰਸਦ ਦੇ ਮਾਨਸੂਨ ਸੈਸ਼ਨ ਸ਼ੁਰੂ ਹੋਣ ਤੋਂ ਸਿਰਫ਼ ਦੋ ਦਿਨ ਪਹਿਲਾਂ ਟਰੰਪ ਨੇ ਕਿਹਾ ਕਿ ਅਮਰੀਕਾ ਨੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗ ਬੰਦ ਕਰ ਦਿੱਤੀ। ਦੂਜਾ, ਜੇਕਰ ਜੰਗ ਜਾਰੀ ਰਹੀ ਤਾਂ ਕੋਈ ਵਪਾਰ ਸਮਝੌਤਾ ਨਹੀਂ ਹੋਵੇਗਾ। ਇਸ ਲਈ ਜੇਕਰ ਭਾਰਤ ਅਤੇ ਪਾਕਿਸਤਾਨ ਅਮਰੀਕਾ ਨਾਲ ਵਪਾਰ ਸਮਝੌਤਾ ਕਰਨਾ ਚਾਹੁੰਦੇ ਹਨ, ਤਾਂ ਉਨ੍ਹਾਂ ਨੂੰ ਤੁਰੰਤ ਜੰਗਬੰਦੀ ਲਈ ਸਹਿਮਤ ਹੋਣਾ ਪਵੇਗਾ।
ਉਨ੍ਹਾਂ ਕਿਹਾ ਕਿ ਇਸ ਵਾਰ ਰਾਸ਼ਟਰਪਤੀ ਟਰੰਪ ਨੇ ਇਕ ਸਨਸਨੀਖੇਜ਼ ਨਵਾਂ ਖੁਲਾਸਾ ਕੀਤਾ ਹੈ ਕਿ ਪੰਜ ਜੈੱਟ ਡੇਗੇ ਗਏ ਹਨ। ਪ੍ਰਧਾਨ ਮੰਤਰੀ ਮੋਦੀ, ਜਿਨ੍ਹਾਂ ਦਾ ਸਤੰਬਰ 2019 ਵਿਚ ਹਾਉਡੀ ਮੋਦੀ ਅਤੇ ਫਰਵਰੀ 2020 ਵਿਚ ਨਮਸਤੇ ਟਰੰਪ ਦੇ ਸਮੇਂ ਤੋਂ ਰਾਸ਼ਟਰਪਤੀ ਟਰੰਪ ਨਾਲ ਸਾਲਾਂ ਤੋਂ ਦੋਸਤੀ ਅਤੇ ਜੱਫੀ ਪਾਉਣ ਵਾਲਾ ਰਿਸ਼ਤਾ ਹੈ, ਨੂੰ ਹੁਣ ਸੰਸਦ ਵਿਚ ਖੁਦ ਇਕ ਸਪੱਸ਼ਟ ਅਤੇ ਸਿੱਧਾ ਬਿਆਨ ਦੇਣਾ ਪਵੇਗਾ ਕਿ ਰਾਸ਼ਟਰਪਤੀ ਟਰੰਪ ਪਿਛਲੇ 70 ਦਿਨਾਂ ਤੋਂ ਕੀ ਦਾਅਵਾ ਕਰ ਰਹੇ ਹਨ?