ਥਾਣਾ ਘਰਿੰਡਾ ਪੁਲਿਸ ਵਲੋਂ 2 ਗਲੌਕ ਪਿਸਟਲ ਸਮੇਤ ਇਕ ਗ੍ਰਿਫਤਾਰ

ਅਟਾਰੀ, (ਅੰਮ੍ਰਿਤਸਰ), 19 ਜੁਲਾਈ (ਗੁਰਦੀਪ ਸਿੰਘ ਅਟਾਰੀ/ਰਾਜਿੰਦਰ ਸਿੰਘ ਰੂਬੀ)-ਮਾਣਯੋਗ ਮੁੱਖ ਮੰਤਰੀ ਪੰਜਾਬ ਵਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਮਾਣਯੋਗ ਡੀ.ਜੀ.ਪੀ. ਪੰਜਾਬ ਦੀਆਂ ਹਦਾਇਤਾਂ ਅਨੁਸਾਰ ਮਨਿੰਦਰ ਸਿੰਘ ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਤੇ ਲਖਵਿੰਦਰ ਸਿੰਘ ਡੀ.ਐਸ.ਪੀ. ਅਟਾਰੀ ਦੀ ਅਗਵਾਈ ਹੇਠ ਥਾਣਾ ਘਰਿੰਡਾ ਪੁਲਿਸ ਵਲੋਂ ਅਨਮੋਲ ਸਿੰਘ ਨੂੰ 2 ਗਲੋਕ ਪਿਸਟਲ ਸਮੇਤ ਗ੍ਰਿਫਤਾਰ ਕੀਤਾ ਗਿਆ।
ਇਸ ਸਬੰਧੀ ਲਖਵਿੰਦਰ ਸਿੰਘ ਡੀ.ਐਸ.ਪੀ. ਅਟਾਰੀ ਨੇ ਦੱਸਿਆ ਕਿ ਥਾਣਾ ਘਰਿੰਡਾ ਦੀ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਜਦੋਂ ਟੀ ਪੁਆਇੰਟ ਲਹੋਰੀ ਮੱਲ ਤੋਂ ਹੁਸ਼ਿਆਰ ਨਗਰ ਪੁੱਜੀ ਤਾਂ ਉਨ੍ਹਾਂ ਨੂੰ ਦੋ ਸ਼ੱਕੀ ਨੌਜਵਾਨ ਦਿਖਾਈ ਦਿੱਤੇ ਜਿਨ੍ਹਾਂ ਵਿਚੋਂ ਇਕ ਨੌਜਵਾਨ ਮੋਟਰਸਾਈਕਲ ਉਤੇ ਬੈਠਾ ਸੀ ਜੋ ਕਿ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਏ ਤੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਿਸ ਵਲੋਂ ਇਕ ਨੌਜਵਾਨ ਨੂੰ ਕਾਬੂ ਕਰ ਲਿਆ ਗਿਆ।