ਸ. ਸੁਖਬੀਰ ਸਿੰਘ ਬਾਦਲ ਵਲੋਂ ਬੇਅਦਬੀ ਮਾਮਲੇ 'ਤੇ ਵੱਡਾ ਬਿਆਨ

ਬਠਿੰਡਾ, 19 ਜੁਲਾਈ-ਪੰਜਾਬ ਵਿਧਾਨ ਸਭਾ ਵਿਚ ਲਿਆਂਦੇ ਜਾ ਰਹੇ ਬੇਅਦਬੀ ਮਾਮਲਿਆਂ ਸਬੰਧੀ ਬਿੱਲਾਂ ਨੂੰ ਲੈ ਕੇ ਅੱਜ ਬਠਿੰਡਾ ਵਿਚ ਸੁਖਬੀਰ ਸਿੰਘ ਬਾਦਲ ਵਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਸਬੰਧੀ ਸੁਖਬੀਰ ਸਿੰਘ ਬਾਦਲ ਵਲੋਂ ਬੇਅਦਬੀ ਬਿੱਲਾਂ ਨੂੰ ਸਿਆਸਤ ਦਾ ਬਿੱਲ ਦੱਸਦਿਆਂ ਹੋਇਆ ਆਮ ਆਦਮੀ ਪਾਰਟੀ ਦੇ ਉੱਤੇ ਜੰਮ ਕੇ ਨਿਸ਼ਾਨੇ ਸਾਧੇ। ਇਸ ਮਾਮਲੇ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬੇਅਦਬੀ ਮਾਮਲਿਆਂ ਉਤੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਸਿਆਸਤ ਕਰਦੀ ਆਈ ਹੈ।
ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸਮੇਂ ਵਿਚ ਵੀ ਹੁਣ ਬੇਅਦਬੀ ਮਾਮਲਿਆਂ ਵਿਚ ਜਿਥੇ ਸਿਆਸਤ ਕਰ ਰਹੀ ਹੈ, ਉਥੇ ਹੀ ਆਮ ਆਦਮੀ ਪਾਰਟੀ ਦੇ ਕਈ ਦਿੱਗਜ ਲੀਡਰਾਂ ਉੱਤੇ ਵੀ ਬੇਅਦਬੀ ਮਾਮਲਿਆਂ ਦੇ ਦੋਸ਼ ਲੱਗੇ ਹਨ। ਸੁਖਬੀਰ ਸਿੰਘ ਬਾਦਲ ਵਲੋਂ ਕਾਂਗਰਸ ਪਾਰਟੀ ਦੇ ਆਗੂ ਸੁਖਜਿੰਦਰ ਸਿੰਘ ਰੰਧਾਵਾ ਅਤੇ ਸਾਬਕਾ ਸਿੱਖਿਆ ਮੰਤਰੀ ਪ੍ਰਗਟ ਸਿੰਘ ਦੇ ਬਿਆਨਾਂ ਨੂੰ ਹਾਈਲਾਈਟ ਕਰਦਿਆਂ ਹੋਇਆਂ ਕਿਹਾ ਕਿ ਜਿਸ ਤਰੀਕੇ ਨਾਲ ਅਕਾਲੀ ਦਲ ਪਾਰਟੀ ਨੂੰ ਝੂਠੇ ਅਤੇ ਬੇਬੁਨਿਆਦੀ ਆਰੋਪਾਂ ਵਿਚ ਸ਼੍ਰੋਮਣੀ ਅਕਾਲੀ ਦਲ ਪਾਰਟੀ ਨੂੰ ਢਾਹ ਲਾਉਣ ਦੀ ਕੋਸ਼ਿਸ਼ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਦੇ ਲੀਡਰਾਂ ਵਲੋਂ ਹੀ ਸਪੱਸ਼ਟ ਕਰ ਦਿੱਤੀ ਗਈ ਹੈ।