ਕੇਂਦਰੀ ਜੇਲ੍ਹ ਦੇ ਹਵਾਲਾਤੀ ਦੀ ਸਿਹਤ ਵਿਗੜਨ ਕਾਰਨ ਮੌਤ

ਕਪੂਰਥਲਾ, 19 ਜੁਲਾਈ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ਦੇ ਹਵਾਲਾਤੀ ਦੀ ਸਿਹਤ ਵਿਗੜਨ ਕਾਰਨ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਕੋਤਵਾਲੀ ਦੇ ਏ.ਐਸ.ਆਈ. ਬਲਦੇਵ ਸਿੰਘ ਨੇ ਦੱਸਿਆ ਕਿ ਧੂਰੀ ਬਿੰਦੀ ਪੁੱਤਰ ਸੀਤਾ ਰਾਮ ਬਿੰਦੀ ਵਾਸੀ ਨਵੀਂ ਸਬਜ਼ੀ ਮੰਡੀ ਕਪੂਰਥਲਾ ਜੋ ਕਿ ਐਨ.ਡੀ.ਪੀ.ਐਸ. ਆਦਿ ਕੇਸਾਂ ਵਿਚ ਜੇਲ੍ਹ ਵਿਚ ਬੰਦ ਸੀ, ਜੋ ਕਿ ਪਿਛਲੇ ਕੁਝ ਦਿਨਾਂ ਤੋਂ ਬੀਮਾਰ ਚੱਲ ਰਿਹਾ ਸੀ।
ਜਦੋਂ ਅੱਜ ਉਸ ਨੂੰ ਸਵੇਰ ਸਮੇਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਲਿਆਂਦਾ ਗਿਆ ਤਾਂ ਡਿਊਟੀ ਡਾਕਟਰ ਮੋਇਨ ਮੁਹੰਮਦ ਵਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਮ੍ਰਿਤਕ ਵਿਅਕਤੀ ਦੀ ਲਾਸ਼ ਦਾ ਪੋਸਟਮਾਰਟਮ ਮਾਣਯੋਗ ਜੱਜ ਜੇ.ਐਮ.ਸੀ. ਕਰਨਬੀਰ ਸਿੰਘ ਬੱਤਰਾ ਦੀ ਹਾਜ਼ਰੀ ਵਿਚ ਤਿੰਨ ਡਾਕਟਰਾਂ ਦੇ ਪੈਨਲ ਵਿਚ ਵੀਡਿਓਗ੍ਰਾਫ਼ੀ ਕਰਵਾ ਕੇ ਕਰਵਾ ਦਿੱਤਾ ਗਿਆ ਹੈ ਅਤੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ।