JALANDHAR WEATHER

9 ਅਗਸਤ ਨੂੰ ਹੋਣ ਵਾਲੀ ਰਾਜਸੀ ਕਾਨਫ਼ਰੰਸ ਦੀਆਂ ਤਿਆਰੀਆਂ ਦੇ ਸੰਬੰਧ ਵਿਚ ਕਾਂਗਰਸ ਵਲੋਂ 5 ਮੈਂਬਰੀ ਕਮੇਟੀ ਗਠਿਤ

 ਚੰਡੀਗੜ੍ਹ, 19 ਜੁਲਾਈ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਨਿਰਦੇਸ਼ਾਂ 'ਤੇ 9 ਅਗਸਤ ਨੂੰ ਰੱਖੜ ਪੁੰਨਿਆ ਦੇ ਤਿਉਹਾਰ ਮੌਕੇ ਸੂਬਾ ਪੱਧਰੀ ਹੋਣ ਵਾਲੀ ਰਾਜਸੀ ਕਾਨਫ਼ਰੰਸ ਦੀਆਂ ਤਿਆਰੀਆਂ ਦੇ ਸੰਬੰਧ ਵਿਚ 5 ਮੈਂਬਰੀ ਕਮੇਟੀ ਗਠਿਤ ਕੀਤੀ ਗਈ ਹੈ।

ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੂੰ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਸਾਬਕਾ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ, ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ ਦਿਹਾਤੀ ਹਰਪ੍ਰਤਾਪ ਸਿੰਘ ਅਜਨਾਲਾ, ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਅਤੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦਾ ਨਾਂਅ ਵੀ ਕਮੇਟੀ ਵਿਚ ਸ਼ਾਮਿਲ ਹੈ।ਇਹ ਜਾਣਕਾਰੀ ਜਨਰਲ ਸਕੱਤਰ ਇੰਚਾਰਜ (ਸੰਗਠਨ) ਕੈਪਟਨ ਸੰਦੀਪ ਸਿੰਘ ਸੰਧੂ ਨੇ ਪੱਤਰ ਜਾਰੀ ਕਰ ਕੇ ਦਿੱਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ