JALANDHAR WEATHER

ਰਾਜੌਰੀ : ਭਾਰੀ ਮੀਂਹ ਕਾਰਨ ਦਰਹਾਲੀ ਨਦੀ ਵਿਚ ਪਾਣੀ ਦਾ ਪੱਧਰ ਵਧਿਆ, ਪ੍ਰਸ਼ਾਸਨ ਨੇ ਲੋਕਾਂ ਨੂੰ ਕੀਤਾ ਸੁਚੇਤ

ਰਾਜੌਰੀ (ਜੰਮੂ-ਕਸ਼ਮੀਰ), 20 ਜੁਲਾਈ - ਜੰਮੂ-ਕਸ਼ਮੀਰ ਦੇ ਰਾਜੌਰੀ ਵਿਚ ਭਾਰੀ ਮੀਂਹ ਕਾਰਨ ਦਰਹਾਲੀ ਨਦੀ ਵਿਚ ਪਾਣੀ ਦਾ ਪੱਧਰ ਵਧ ਗਿਆ ਹੈ। ਭਾਰੀ ਮੀਂਹ ਕਾਰਨ ਨਦੀ ਦਾ ਪਾਣੀ ਦਾ ਪੱਧਰ ਵਧ ਗਿਆ ਹੈ ਅਤੇ ਇਹ ਆਪਣੇ ਕੰਢਿਆਂ ਤੋਂ ਉੱਪਰ ਵਹਿ ਰਿਹਾ ਹੈ, ਜਿਸ ਨਾਲ ਆਲੇ-ਦੁਆਲੇ ਦੇ ਇਲਾਕਿਆਂ ਵਿਚ ਹੜ੍ਹ ਦਾ ਖ਼ਤਰਾ ਪੈਦਾ ਹੋ ਗਿਆ ਹੈ।

ਨੀਵੇਂ ਇਲਾਕਿਆਂ ਵਿਚ ਹੜ੍ਹ ਦਾ ਖ਼ਤਰਾ ਹੈ, ਅਜਿਹੀ ਸਥਿਤੀ ਵਿਚ ਸਥਾਨਕ ਪ੍ਰਸ਼ਾਸਨ ਨੇ ਨਦੀ ਕੰਢੇ ਰਹਿਣ ਵਾਲੇ ਲੋਕਾਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ