JALANDHAR WEATHER

ਇੰਡੋਨੇਸ਼ੀਆ 'ਚ 280 ਯਾਤਰੀਆਂ ਨਾਲ ਭਰੇ ਜਹਾਜ਼ ਨੂੰ ਲੱਗੀ ਅੱਗ , ਲੋਕਾਂ ਨੇ ਜਾਨ ਬਚਾਉਣ ਲਈ ਸਮੁੰਦਰ ਵਿਚ ਮਾਰੀ ਛਾਲ

ਨਵੀਂ ਦਿੱਲੀ , 20 ਜੁਲਾਈ - ਇੰਡੋਨੇਸ਼ੀਆ ਦੇ ਉੱਤਰੀ ਸੁਲਾਵੇਸੀ ਵਿਚ ਟੈਲਿਸ ਟਾਪੂ ਨੇੜੇ ਇਕ ਭਿਆਨਕ ਹਾਦਸਾ ਵਾਪਰਿਆ। ਲਗਭਗ 280 ਲੋਕਾਂ ਨੂੰ ਲੈ ਕੇ ਜਾ ਰਹੇ ਇਕ ਜਹਾਜ਼ ਨੂੰ ਅੱਗ ਲੱਗ ਗਈ। ਇਸ ਘਟਨਾ ਵਿਚ ਘੱਟੋ-ਘੱਟ 3 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਕੁਝ ਲੋਕਾਂ ਨੇ ਆਪਣੀ ਜਾਨ ਬਚਾਉਣ ਲਈ ਸਮੁੰਦਰ ਵਿਚ ਛਾਲ ਮਾਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਇਹ ਜਹਾਜ਼ ਮਨਾਡੋ ਬੰਦਰਗਾਹ ਜਾ ਰਹੀ ਸੀ।

ਖੋਜ ਅਤੇ ਬਚਾਅ ਕਾਰਜ ਵਿਚ ਸ਼ਾਮਿਲ ਇਕ ਅਧਿਕਾਰੀ ਨੇ ਕਿਹਾ ਕਿ 3 ਲੋਕਾਂ ਦੀ ਮੌਤ ਹੋ ਗਈ ਅਤੇ ਲਗਭਗ 150 ਲੋਕਾਂ ਨੂੰ ਬਚਾਇਆ ਗਿਆ ਹੈ। ਉਨ੍ਹਾਂ ਨੂੰ ਬਚਾਅ ਟੀਮਾਂ ਅਤੇ ਸਥਾਨਕ ਮੱਛੀਆਂ ਫੜਨ ਵਾਲੀਆਂ ਕਿਸ਼ਤੀਆਂ ਦੀ ਸਾਂਝੀ ਟੀਮ ਨੇ ਬਚਾਇਆ । ਜਹਾਜ਼ ਉੱਪਰਲੇ ਡੈੱਕ ਤੋਂ ਸੰਘਣਾ ਕਾਲਾ ਧੂੰਆਂ ਉੱਠਦਾ ਦੇਖਿਆ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ