JALANDHAR WEATHER

ਅੱਜ ਬਿ੍ਟੇਨ ਦੇ ਦੋ ਦਿਨਾਂ ਦੌਰੇ ਲਈ ਰਵਾਨਾ ਹੋਣਗੇ ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 23 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਬ੍ਰਿਟੇਨ ਦੇ ਦੋ ਦਿਨਾਂ ਦੌਰੇ ਲਈ ਰਵਾਨਾ ਹੋਣਗੇ। ਇਹ ਉਨ੍ਹਾਂ ਦਾ ਬ੍ਰਿਟੇਨ ਦਾ ਚੌਥਾ ਦੌਰਾ ਹੈ। ਉਹ ਬ੍ਰਿਟਿਸ਼ ਪ੍ਰਧਾਨ ਮੰਤਰੀ ਕੀਰ ਸਟਾਰਮਰ ਦੇ ਸੱਦੇ ’ਤੇ ਜਾ ਰਹੇ ਹਨ। ਇਹ ਜਾਣਕਾਰੀ ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਦਿੱਤੀ ਹੈ। ਕੀਰ ਸਟਾਰਮਰ ਦੇ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਇਹ ਮੋਦੀ ਦਾ ਬ੍ਰਿਟੇਨ ਦਾ ਪਹਿਲਾ ਦੌਰਾ ਹੈ। ਪ੍ਰਧਾਨ ਮੰਤਰੀ ਬ੍ਰਿਟਿਸ਼ ਰਾਜਾ ਕਿੰਗ ਚਾਰਲਸ ਨਾਲ ਵੀ ਮੁਲਾਕਾਤ ਕਰਨਗੇ।

ਲੰਡਨ ਵਿਚ ਪ੍ਰਧਾਨ ਮੰਤਰੀ ਮੋਦੀ ਅਤੇ ਸਟਾਰਮਰ ਵਿਚਕਾਰ ਦੁਵੱਲੀ ਮੁਲਾਕਾਤ ਹੋਵੇਗੀ। ਇਸ ਵਿਚ ਦੋਵਾਂ ਵਿਚਕਾਰ ਭਾਰਤ-ਯੂ.ਕੇ. ਮੁਕਤ ਵਪਾਰ ਸਮਝੌਤਾ (ਐਫਟੀਏ), ਰੱਖਿਆ, ਤਕਨਾਲੋਜੀ ਅਤੇ ਜਲਵਾਯੂ ਵਰਗੇ ਮੁੱਦਿਆਂ ’ਤੇ ਗੱਲਬਾਤ ਹੋਵੇਗੀ। ਦੋਵਾਂ ਦੇਸ਼ਾਂ ਵਿਚਕਾਰ ਐਫ.ਟੀ.ਏ. ਸੰਬੰਧੀ ਗੱਲਬਾਤ 3 ਸਾਲਾਂ ਤੋਂ ਵੱਧ ਸਮੇਂ ਤੋਂ ਚੱਲੀ ਆ ਰਹੀ ਸੀ, ਜੋ ਹੁਣ ਪੂਰੀ ਹੋ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ