JALANDHAR WEATHER

ਸੀ.ਬੀ.ਆਈ. ਅਦਾਲਤ ਨੇ 1993 ਦੇ ਫ਼ਰਜ਼ੀ ਮੁਕਾਬਲੇ ’ਚ ਇਕ ਨੂੰ ਦਿੱਤਾ ਦੋਸ਼ੀ ਕਰਾਰ

ਮੋਹਾਲੀ, 23 ਜੁਲਾਈ (ਕਪਿਲ ਵਧਵਾ)- ਮੁਹਾਲੀ ਸਥਿਤ ਸੀ.ਬੀ.ਆਈ. ਅਦਾਲਤ ਨੇ ਸਾਲ 1993 ਦੇ ਇਕ ਪੁਲਿਸ ਮੁਕਾਬਲੇ ਨੂੰ ਫਰਜ਼ੀ ਕਰਾਰ ਦਿੰਦਿਆਂ ਉਸ ਵਿਚ ਸ਼ਾਮਿਲ ਤਤਕਾਲੀ ਐਸ.ਐਚ.ਓ. ਥਾਣਾ ਬਿਆਸ ਨੂੰ ਦੋਸ਼ੀ ਕਰਾਰ ਦਿੱਤਾ ਹੈ। ਜਾਣਕਾਰੀ ਅਨੁਸਾਰ ਤਤਕਾਲੀ ਐਸ.ਐਚ.ਓ. ਇੰਸਪੈਕਟਰ ਪਰਮਜੀਤ ਸਿੰਘ ਨੂੰ ਸੀ.ਬੀ.ਆਈ. ਦੇ ਵਿਸ਼ੇਸ਼ ਜੱਜ ਬਲਜਿੰਦਰ ਸਿੰਘ ਸਰਾਂ ਦੀ ਅਦਾਲਤ ਨੇ ਅੱਜ ਅਗਵਾ ਕਰਨ ਅਤੇ ਗੈਰ ਕਾਨੂੰਨੀ ਹਿਰਾਸਤ ਵਿਚ ਰੱਖਣ ਦਾ ਦੋਸ਼ੀ ਕਰਾਰ ਦਿੱਤਾ ਹੈ। ਇਸ ਮਾਮਲੇ ਵਿਚ ਦੋਸ਼ੀ ਕਰਾਰ ਦਿੱਤੇ ਗਏ ਪੁਲਿਸ ਅਧਿਕਾਰੀ ਨੂੰ ਸਜ਼ਾ ਦੁਪਹਿਰ 2 ਵਜੇ ਤੋਂ ਬਾਅਦ ਸੁਣਾਈ ਜਾਏਗੀ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ