ਬੱਬਰ ਖਾਲਸਾ ਦੇ ਸਾਥੀ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਕੀਤਾ ਗ੍ਰਿਫ਼ਤਾਰ- ਸੂਤਰ

ਨਵੀਂ ਦਿੱਲੀ, 23 ਜੁਲਾਈ- ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਜੁੜੇ ਇਕ ਲੋੜੀਂਦੇ ਅਪਰਾਧੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਸੂਤਰਾਂ ਦੇ ਹਵਾਲੇ ਤੋਂ ਸਾਹਮਣੇ ਆਈ ਹੈ। ਦੋਸ਼ੀ ਦੀ ਪਛਾਣ ਆਕਾਸ਼ਦੀਪ ਵਜੋਂ ਹੋਈ ਹੈ।
ਸੂਤਰਾਂ ਨੇ ਕਿਹਾ ਕਿ ਉਹ ਕਈ ਮਾਮਲਿਆਂ ਵਿਚ ਲੋੜੀਂਦਾ ਸੀ, ਜਿਸ ਵਿਚ 7 ਅਪ੍ਰੈਲ ਨੂੰ ਪੰਜਾਬ ਦੇ ਬਟਾਲਾ ਦੇ ਕਿਲਾ ਲਾਲ ਸਿੰਘ ਪੁਲਿਸ ਸਟੇਸ਼ਨ ’ਤੇ ਗ੍ਰਨੇਡ ਹਮਲਾ ਅਤੇ ਦਿੱਲੀ ਵਿਚ ਅਪਰਾਧੀਆਂ ਨੂੰ ਹਥਿਆਰਾਂ ਦੀ ਗੈਰ-ਕਾਨੂੰਨੀ ਸਪਲਾਈ ਸ਼ਾਮਿਲ ਹੈ।