ਸੀ.ਬੀ.ਆਈ. ਅਦਾਲਤ ਨੇ 1993 ਦੇ ਫਰਜ਼ੀ ਮੁਕਾਬਲੇ 'ਚ ਤਤਕਾਲੀ ਇੰਸਪੈਕਟਰ ਨੂੰ ਸੁਣਾਈ ਸਜ਼ਾ
ਮੁਹਾਲੀ, 23 ਜੁਲਾਈ (ਕਪਿਲ ਵਧਵਾ)-ਮੁਹਾਲੀ ਸਥਿਤ ਸੀ.ਬੀ.ਆਈ. ਕੋਰਟ ਨੇ ਸਾਲ 1993 ਦੇ ਇਕ ਪੁਲਿਸ ਮੁਕਾਬਲੇ ਨੂੰ ਫਰਜ਼ੀ ਕਰਾਰ ਦਿੰਦਿਆਂ ਉਸ ਵਿਚ ਸ਼ਾਮਿਲ ਤਤਕਾਲੀ ਐਸ.ਐਚ.ਓ. ਥਾਣਾ ਬਿਆਸ ਨੂੰ ਦੋਸ਼ੀ ਕਰਾਰ ਦਿੰਦਿਆਂ 10 ਸਾਲ ਦੀ ਸਜ਼ਾ ਸੁਣਾਈ ਹੈ। ਜਾਣਕਾਰੀ ਅਨੁਸਾਰ ਤਤਕਾਲੀ ਐਸ.ਐਚ. ਓ. ਇੰਸਪੈਕਟਰ ਪਰਮਜੀਤ ਸਿੰਘ ਨੂੰ ਸੀ.ਬੀ.ਆਈ. ਦੇ ਵਿਸ਼ੇਸ਼ ਜੱਜ ਬਲਜਿੰਦਰ ਸਿੰਘ ਸਰਾਂ ਦੀ ਅਦਾਲਤ ਨੇ ਸਾਲ 1993 ਵਿਚ ਉਸ ਵੇਲੇ ਪੁਲਿਸ ਵਿਚ ਸਿਪਾਹੀ ਵਜੋਂ ਤਾਇਨਾਤ ਸੁਰਮੁੱਖ ਸਿੰਘ ਅਤੇ ਸੁਖਵਿੰਦਰ ਸਿੰਘ ਵਾਸੀ ਅੰਮ੍ਰਿਤਸਰ ਦੀ ਗੈਰ-ਕਾਨੂੰਨੀ ਹਿਰਾਸਤ ਅਤੇ ਉਨ੍ਹਾਂ ਨੂੰ ਅਗਵਾ ਕਰਨ ਦੇ ਦੋਸ਼ ਹੇਠ ਤਤਕਾਲੀ ਐੱਸ. ਐਚ. ਓ. ਥਾਣਾ ਬਿਆਸ ਇੰਸਪੈਕਟਰ ਪਰਮਜੀਤ ਸਿੰਘ ਨੂੰ 10 ਸਾਲ ਦੀ ਸਜ਼ਾ ਤੇ 50 ਹਜ਼ਾਰ ਜੁਰਮਾਨਾ ਕੀਤਾ ਹੈ।