ਭਾਰਤ-ਇੰਗਲੈਂਡ ਚੌਥਾ ਟੈਸਟ : ਟਾਸ ਜਿੱਤ ਕੇ ਇੰਗਲੈਂਡ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ

ਮੈਨਚੈਸਟਰ, 23 ਜੁਲਾਈ - ਭਾਰਤ ਅਤੇ ਇੰਗਲੈਂਡ ਦੀਆਂ ਕ੍ਰਿਕੇ ਟੀਮਾਂ ਵਿਚਕਾਰ ਚੌਥੇ ਟੈਸਟ ਮੈਚ ਵਿਚ ਇੰਗਲੈਂਡ ਦੇ ਕਪਤਾਨ ਬੇਨ ਸਟੋਕਸ ਨੇ ਟਾਸ ਜਿੱਤ ਕੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ ਹੈ। 5 ਟੈਸਟ ਮੈਚਾਂ ਦੀ ਲੜੀ 'ਚ ਇੰਗਲੈਂਡ 2-1 ਨਾਲ ਅੱਗੇ ਹੈ ਤੇ ਇਹ ਮੈਚ ਜਿੱਤ ਕੇ ਇੰਗਲੈਂਡ ਦੀਆਂ ਨਜ਼ਰਾਂ ਲੜੀ ਉੱਪਰ ਕਬਜ਼ਾ ਕਰਨ 'ਤੇ ਹੋਣਗੀਆਂ। ਦੂਜੇ ਪਾਸੇ ਭਾਰਤੀ ਟੀਮ ਇਹ ਮੈਚ ਜਿੱਤ ਕੇ ਲੜੀ ਬਰਾਬਰ ਕਰਨ ਦੇ ਇਰਾਦੇ ਨਾਲ ਮੈਦਾਨ ਵਿਚ ਉਤਰੇਗੀ। ਭਾਰਤੀ ਟੀਮ ਵਿਚ ਤਿੰਨ ਬਦਲਾਅ ਕੀਤੇ ਗਏ ਹਨ। ਹਰਿਆਣਾ ਦੇ ਕਰਨਾਲ ਦੇ ਰਹਿਣ ਵਾਲੇ ਅੰਸ਼ੁਲ ਕੰਬੋਜ ਆਪਣਾ ਪਹਿਲਾ ਟੈਸਟ ਮੈਚ ਖੇਡਣ ਜਾ ਰਹੇ ਹਨ। ਇਸ ਤੋਂ ਇਲਾਵਾ ਸ਼ਾਰਦੁਲ ਠਾਕੁਰ ਅਤੇ ਸਾਈ ਸੁਦਰਸ਼ਨ ਨੂੰ ਟੀਮ ਵਿਚ ਸ਼ਾਮਿਲ ਕੀਤਾ ਗਿਆ ਹੈ, ਜਦਕਿ ਕਰੁਣ ਨਈਅਰ, ਨਿਤਿਸ਼ ਕੁਮਾਰ ਰਾਣਾ ਨੂੰ ਟੀਮ ਤੋਂ ਬਾਹਰ ਰੱਖਿਆ ਗਿਆ ਹੈ।