ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਪੁੱਜੇ ਜਲੰਧਰ

ਜਲੰਧਰ, 23 ਜੁਲਾਈ-ਜਲੰਧਰ ਵਿਚ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਪੁੱਜ ਗਏ ਹਨ। ਪਿੰਡ ਗੱਦੋਵਾਲੀ ਵਿਚ ਵਾਟਰ ਸਪਲਾਈ ਸਕੀਮ ਦਾ ਉਦਘਾਟਨ ਕੀਤਾ। ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਡਾ ਸੁਪਨਾ ਹੈ ਕਿ ਲੋਕਾਂ ਨੂੰ ਪੀਣ ਨੂੰ ਸਾਫ ਪਾਣੀ ਮਿਲੇ। ਅੰਮ੍ਰਿਤਸਰ ਏਅਰਪੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਉਤੇ ਹਰਦੀਪ ਸਿੰਘ ਮੁੰਡੀਆਂ ਬੋਲੇ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਬੰਦਿਆਂ ਦਾ ਪਤਾ ਲੱਗ ਚੁੱਕਾ ਹੈ ਕਿ ਉਹ ਜੋ ਵੀ ਹਨ, ਕਿਸੇ ਵੀ ਕੀਮਤ ਉਤੇ ਬਖਸ਼ੇ ਨਹੀਂ ਜਾਣਗੇ।