JALANDHAR WEATHER

ਅੰਮ੍ਰਿਤਸਰ ’ਚ ਇਕ ਹੋਰ ਪੁਲਿਸ ਮੁਕਾਬਲਾ, ਗੈਂਗਸਟਰ ਦੀ ਲੱਤ ’ਚ ਵੱਜੀ ਗੋਲੀ

ਅੰਮ੍ਰਿਤਸਰ, 24 ਜੁਲਾਈ (ਰੇਸ਼ਮ ਸਿੰਘ)- ਅੱਜ ਤੜਕ ਸਾਰ ਇੱਥੇ ਇਕ ਹੋਰ ਪੁਲਿਸ ਮੁਕਾਬਲਾ ਹੋਇਆ ਹੈ, ਜਿਸ ਵਿਚ ਗੈਂਗਸਟਰ ਅਤੇ ਪੁਲਿਸ ਵਿਚਕਾਰ ਹੋਈ ਗੋਲੀਬਾਰੀ ਵਿਚ ਗੈਂਗਸਟਰ ਦੀ ਲੱਤ ’ਚ ਗੋਲੀ ਵੱਜ ਗਈ, ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਇਸ ਸੰਬੰਧੀ ਜਲਦੀ ਹੀ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਖੁਲਾਸਾ ਕੀਤਾ ਜਾਵੇਗਾ।

ਮਿਲੇ ਵੇਰਵਿਆਂ ਅਨੁਸਾਰ ਇਹ ਘਟਨਾ ਸਥਾਨਕ ਕੰਪਨੀ ਬਾਗ ਦੇ ਨੇੜੇ ਦੀ ਦੱਸੀ ਗਈ ਹੈ, ਜਦੋਂ ਕਿ ਫਿਰੌਤੀ ਮੰਗਣ ਵਾਲੇ ਗੈਂਗਸਟਰਾਂ ਅਤੇ ਪੁਲਿਸ ਪਾਰਟੀ ਦਾ ਆਹਮਣਾ ਸਾਹਮਣਾ ਹੋ ਗਿਆ ਅਤੇ ਪੁਲਿਸ ਵਲੋਂ ਉਨ੍ਹਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਗੈਂਗਸਟਰਾਂ ’ਚੋਂ ਇਕ ਨੇ ਪੁਲਿਸ ’ਤੇ ਗੋਲੀ ਚਲਾ ਦਿੱਤੀ, ਜਿਸ ਦੇ ਜਵਾਬ ’ਚ ਪੁਲਿਸ ਵਲੋਂ ਚਲਾਈ ਗੋਲੀ ਨਾਲ ਗੈਂਗਸਟਰ ਜ਼ਖਮੀ ਹੋ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ