ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਹੋਈ ਸ਼ੁਰੂ


ਮੋਹਾਲੀ, 24 ਜੁਲਾਈ (ਦਵਿੰਦਰ)- ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖ਼ੇ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਸ਼੍ਰੋਮਣੀ ਅਕਾਲੀ ਦਲ ਵਲੋਂ ਜ਼ਿਲ੍ਹਾ ਐਸ. ਏ. ਐਸ. ਨਗਰ ਦੇ ਆਗੂਆਂ ਸਮੇਤ ਵਰਕਰਾਂ ਦੀ ਮੀਟਿੰਗ ਮੋਹਾਲੀ ਵਿਖ਼ੇ ਬੁਲਾਈ ਗਈ ਹੈ। ਇਸ ਵਿਚ ਡਾ. ਦਲਜੀਤ ਸਿੰਘ ਚੀਮਾ, ਪਰਵਿੰਦਰ ਸਿੰਘ ਸੋਹਾਣਾ, ਕੁਲਦੀਪ ਕੌਰ ਕੰਗ ਸਮੇਤ ਹੋਰ ਆਗੂ ਪਹੁੰਚੇ ਹੋਏ ਹਨ।