ਹਿਮਾਚਲ: ਖੱਡ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ

ਮੰਡੀ, (ਹਿਮਾਚਲ ਪ੍ਰਦੇਸ਼), 24 ਜੁਲਾਈ- ਹਿਮਾਚਲ ਦੇ ਮੰਡੀ ਵਿਚ ਅੱਜ ਹਰਿਆਣਾ ਰੋਡਵੇਜ਼ ਦੀ ਇਕ ਬੱਸ ਖੱਡ ਵਿਚ ਜਾ ਡਿੱਗੀ। ਇਹ ਹਾਦਸਾ ਤਰਾਂਗਲਾ ਵਿਖੇ ਵਾਪਰਿਆ। ਜਾਣਕਾਰੀ ਅਨੁਸਾਰ ਹਾਦਸੇ ਸਮੇਂ ਬੱਸ ਵਿਚ 20-25 ਸਵਾਰੀਆਂ ਸਵਾਰ ਸਨ, ਜਿਨ੍ਹਾਂ ਵਿਚੋਂ 5 ਦੀ ਮੌਤ ਹੋ ਗਈ ਦੱਸੀ ਜਾ ਰਹੀ ਹੈ। ਪ੍ਰਸ਼ਾਸਨ ਵਲੋਂ ਮੌਕੇ ’ਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ ਤੇ ਜ਼ਖ਼ਮੀਆਂ ਨੂੰ ਇਲਾਜ ਲਈ ਨੇੜਲੇ ਹਸਪਤਾਲਾਂ ਵਿਖੇ ਪਹੁੰਚਾਇਆ ਜਾ ਰਿਹਾ ਹੈ।
ਇਸ ਸੰਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।