ਸੁਖਬੀਰ ਸਿੰਘ ਬਾਦਲ ਨੇ 29 ਜੁਲਾਈ ਨੂੰ ਬੁਲਾਈਆਂ ਅਹਿਮ ਮੀਟਿੰਗਾਂ

ਚੰਡੀਗੜ੍ਹ, 24 ਜੁਲਾਈ- ਸ਼੍ਰੋਮਣੀ ਅਕਾਲੀ ਦਲ ਦੇ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ 29 ਜੁਲਾਈ ਨੂੰ ਪਾਰਟੀ ਮੁੱਖ ਦਫ਼ਤਰ ਵਿਖੇ ਅਹਿਮ ਮੀਟਿੰਗਾਂ ਬੁਲਾਈਆਂ ਗਈਆਂ ਹਨ। ਇਨ੍ਹਾਂ ਵਿਚ ਸਵੇਰੇ 11 ਵਜੇ ਜ਼ਿਲ੍ਹਾ ਪ੍ਰਧਾਨ, ਦੁਪਹਿਰ 2 ਵਜੇ ਵਰਕਿੰਗ ਕਮੇਟੀ ਤੇ ਸ਼ਾਮ 4 ਵਜੇ ਕੋਰ ਕਮੇਟੀ ਦੀ ਮੀਟਿੰਗ ਹੋਵੇਗੀ।
ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਮੀਟਿੰਗਾਂ ਦਾ ਏਜੰਡਾ ਸਰਕਾਰ ਦੀਆਂ ਅਸਫ਼ਲਤਾਵਾਂ, ਲੈਂਡ ਪੂਲਿੰਗ, ਭ੍ਰਿਸ਼ਟਾਚਾਰ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨਾ ਸ਼ਾਮਿਲ ਹੈ। ਉਨ੍ਹਾਂ ਕਿਹਾ ਕਿ ਇਸ ਵਿਚ ‘ਆਪ’ ਕਾਂਗਰਸ ਦੇ ਕੁਸ਼ਾਸਨ ਦਾ ਪਰਦਾਫ਼ਾਸ਼ ਕਰਨ ਦੀ ਰਣਨੀਤੀ ਨੂੰ ਵੀ ਅੰਤਿਮ ਰੂਪ ਦਿੱਤਾ ਜਾਵੇਗਾ।