ਅਸ਼ਵਨੀ ਸ਼ਰਮਾ ਨੇ ਕੀਤੀ ਮਨਪ੍ਰੀਤ ਸਿੰਘ ਬਾਦਲ ਨਾਲ ਮੁਲਾਕਾਤ




ਬਠਿੰਡਾ, 24 ਜੁਲਾਈ- ਭਾਜਪਾ ਦੇ ਕਾਰਜਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਟਵੀਟ ਕਰ ਕਿਹਾ ਕਿ ਬਠਿੰਡਾ ਦੌਰੇ ’ਤੇ ਕਾਰਜਕਾਰੀ ਸੂਬਾ ਪ੍ਰਧਾਨ ਵਜੋਂ ਆਪਣੀ ਪਹਿਲੀ ਫੇਰੀ ਦੇ ਤਹਿਤ, ਅੱਜ ਸਾਬਕਾ ਖ਼ਜ਼ਾਨਾ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨਾਲ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਮੁਲਾਕਾਤ ਕੀਤੀ ।
ਉਨ੍ਹਾਂ ਕਿਹਾ ਕਿ ਸਰਦਾਰ ਮਨਪ੍ਰੀਤ ਸਿੰਘ ਬਾਦਲ ਜੀ ਨੇ ਜਿਸ ਨਿੱਘ ਅਤੇ ਸਨਮਾਨ ਨਾਲ ਮੇਰਾ ਸਵਾਗਤ ਕੀਤਾ, ਉਸ ਲਈ ਮੈਂ ਤਹਿ ਦਿਲੋਂ ਰਿਣੀ ਹਾਂ।