JALANDHAR WEATHER

ਸਕਾਰਪਿਓ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਬਿਜ਼ਲੀ ਮੁਲਾਜ਼ਮ ਦੀ ਮੌਤ

ਝਬਾਲ, (ਅੰਮ੍ਰਿਤਸਰ), 24 ਜੁਲਾਈ (ਸੁਖਦੇਵ ਸਿੰਘ)- ਉਪ ਮੰਡਲ ਦਫ਼ਤਰ ਝਬਾਲ ਵਿਖੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਡਿਊਟੀ ਨੂੰ ਆ ਰਹੇ ਬਿਜਲੀ ਮੁਲਾਜ਼ਮ ਨੂੰ ਤੇਜ਼ ਰਫ਼ਤਾਰ ਸਕਾਰਪਿਓ ਗੱਡੀ ਵਲੋਂ ਟੱਕਰ ਮਾਰਨ ਕਰਕੇ ਬਿਜਲੀ ਮੁਲਾਜ਼ਮ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਕੁਲਜੀਤ ਸਿੰਘ ਵਾਸੀ ਮੱਲੀਆਂ ਰੋਜ਼ਾਨਾ ਦੀ ਤਰ੍ਹਾਂ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਉਪ ਮੰਡਲ ਦਫ਼ਤਰ ਝਬਾਲ ਵਿਖੇ ਡਿਊਟੀ ’ਤੇ ਆ ਰਿਹਾ ਸੀ ਤੇ ਜਦੋਂ ਉਹ ਗੇਟ ਬਾਬਾ ਸਿਧਾਣਾ ਦੇ ਨਜ਼ਦੀਕ ਪੁੱਜਾ ਤਾਂ ਸਾਹਮਣੇ ਆ ਰਹੀ ਤੇਜ਼ ਰਫ਼ਤਾਰ ਸਕਾਰਪਿਓ ਗੱਡੀ ਪੀ. ਬੀ. 11 ਸੀ. ਐਮ. 3013 ਬੇਕਾਬੂ ਹੋ ਕੇ ਮੋਟਰਸਾਈਕਲ ਵਿਚ ਆ ਵੱਜੀ, ਜਿਸ ਨਾਲ ਮੋਟਰਸਾਈਕਲ ਸਵਾਰ ਕੁਲਜੀਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸਾ ਇੰਨਾਂ ਜ਼ਬਰਦਸਤ ਸੀ ਕਿ ਮੋਟਰਸਾਈਕਲ ਦੇ ਦੇ ਟੋਟੇ ਹੋ ਗਏ।

 

 

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ