ਕੈਪਟਨ ਅਮਰਿੰਦਰ ਸਿੰਘ ਨੇ ਬਿਕਰਮ ਸਿੰਘ ਮਜੀਠੀਆ ਦੇ ਹੱਕ 'ਚ ਕੀਤਾ ਟਵੀਟ

ਚੰਡੀਗੜ੍ਹ, 26 ਜੁਲਾਈ-ਸਾਬਕਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਬਿਕਰਮ ਸਿੰਘ ਮਜੀਠੀਆ ਦੇ ਹੱਕ ਵਿਚ ਪੋਸਟ ਪਾਈ ਹੈ, ਜਿਸ ਵਿਚ ਉਨ੍ਹਾਂ ਲਿਖਿਆ ਹੈ ਕਿ 'ਆਪ' ਰਾਜਨੀਤਿਕ ਬਦਲਾਖੋਰੀ ਅਤੇ ਬੇਰਹਿਮ ਦਮਨ ਸ਼ਾਸਨ ਦਾ ਬਦਲ ਹੈ। ਪੰਜਾਬ ਨੇ ਕਦੇ ਵੀ ਲੋਕਤੰਤਰ 'ਤੇ ਅਜਿਹਾ ਘਿਨਾਉਣਾ ਹਮਲਾ ਨਹੀਂ ਦੇਖਿਆ, ਜਿਥੇ ਉਨ੍ਹਾਂ ਦੇ ਕੁਸ਼ਾਸਨ ਅਤੇ ਭ੍ਰਿਸ਼ਟਾਚਾਰ ਦੇ ਆਲੋਚਕਾਂ ਨੂੰ ਘਰਾਂ ਵਿਚ ਨਜ਼ਰਬੰਦ ਕੀਤਾ ਜਾ ਰਿਹਾ ਹੈ ਤੇ ਝੂਠੇ ਦੋਸ਼ ਲਗਾਏ ਜਾ ਰਹੇ ਹਨ ਅਤੇ ਚੁੱਪ ਕਰਵਾਇਆ ਜਾ ਰਿਹਾ ਹੈ।
ਬਿਕਰਮ ਸਿੰਘ ਮਜੀਠੀਆ ਨੂੰ ਨਿਸ਼ਾਨਾ ਬਣਾ ਕੇ ਪਰੇਸ਼ਾਨ ਕਰਨਾ ਉਨ੍ਹਾਂ ਦੀਆਂ ਅਣਮਨੁੱਖੀ ਚਾਲਾਂ ਦੀ ਇਕ ਹੈਰਾਨ ਕਰਨ ਵਾਲੀ ਉਦਾਹਰਣ ਹੈ। ਮੈਂ ਇਸ ਰਾਜਨੀਤਿਕ ਅੱਤਿਆਚਾਰ ਦੀ ਸਖ਼ਤ ਨਿੰਦਾ ਕਰਦਾ ਹਾਂ।
ਵੱਡੇ ਵਿਰੋਧ ਪ੍ਰਦਰਸ਼ਨਾਂ ਨੂੰ ਕੁਚਲਿਆ ਜਾ ਰਿਹਾ ਹੈ ਤੇ ਅਸਹਿਮਤੀ ਨੂੰ ਦਬਾਇਆ ਜਾ ਰਿਹਾ ਹੈ।