ਮਾਲਦੀਵ ਦੇ ਮਾਲੇ ਵਿਚ ਪ੍ਰਵਾਸੀ ਭਾਰਤੀਆਂ ਨੂੰ ਮਿਲੇ ਪ੍ਰਧਾਨ ਮੰਤਰੀ ਮੋਦੀ

ਮਾਲੇ, 26 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਾਲਦੀਵ ਦੇ ਮਾਲੇ ਵਿਚ ਪ੍ਰਵਾਸੀ ਭਾਰਤੀਆਂ ਨੂੰ ਮਿਲੇ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ। ਅੱਜ ਮਾਲਦੀਵ ਦਾ 60ਵਾਂ ਆਜ਼ਾਦੀ ਦਿਵਸ ਸਮਾਰੋਹ ਮਾਲੇ ਦੇ ਰਿਪਬਲਿਕ ਸਕੁਏਅਰ ਵਿਖੇ ਹੋਇਆ। ਸਮਾਰੋਹ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਗੈਸਟ ਆਫ਼ ਆਨਰ' ਵਜੋਂ ਸ਼ਾਮਲ ਹੋਏ।
ਮਾਲਦੀਵ ਦੇ ਰਾਸ਼ਟਰਪਤੀ ਮੁਹੰਮਦ ਮੁਈਜ਼ੂ ਵੀ ਉਨ੍ਹਾਂ ਨਾਲ ਮੌਜੂਦ ਸਨ। ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ਦਾ ਇਸ ਬਹੁਤ ਮਹੱਤਵਪੂਰਨ ਇਤਿਹਾਸਕ ਮੌਕੇ 'ਤੇ ਮਾਲਦੀਵ ਆਉਣ ਦੇ ਉਨ੍ਹਾਂ ਸੱਦੇ ਨੂੰ ਸਵੀਕਾਰ ਕਰਨ ਲਈ ਮਾਲਦੀਵ ਵਾਸੀਆਂ ਵਲੋਂ ਧੰਨਵਾਦ ਕੀਤਾ।