JALANDHAR WEATHER

ਡੇਰਾ ਬਾਬਾ ਨਾਨਕ ਦੇ ਪਿੰਡ ਖੋਦੇ ਬੇਟ ਤੇ ਸਿੰਘਪੁਰਾ ਵਿਚ ਅਮਨ ਅਮਾਨ ਨਾਲ ਵੋਟਾਂ ਦਾ ਕੰਮ ਜਾਰੀ

ਡੇਰਾ ਬਾਬਾ ਨਾਨਕ (ਗੁਰਦਾਸਪੁਰ), 27 ਜੁਲਾਈ (ਹੀਰਾ ਸਿੰਘ ਮਾਂਗਟ) - ਚੋਣ ਕਮਿਸ਼ਨ ਵੱਲੋਂ ਪੰਜਾਬ ਦੇ ਵੱਖ-ਵੱਖ ਪਿੰਡਾਂ ਵਿੱਚ ਕਰਵਾਈਆਂ ਜਾ ਰਹੀਆਂ ਪੰਚਾਇਤੀ ਉਪ ਚੋਣਾਂ ਨੂੰ ਲੈ ਕੇ ਅੱਜ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਖੋਦੇ ਬੇਟ ਤੇ ਸਿੰਘਪੁਰਾ ਵਿਚ ਸਰਪੰਚਾਂ ਅਤੇ ਪਿੰਡ ਨਿਕੋਸਰਾਂ ਤੇ ਪਿੰਡ ਮੇਘਾ ਵਿਖੇ ਪੰਚਾਂ ਦੀ ਚੋਣ ਨੂੰ ਲੈ ਕੇ ਸਵੇਰੇ 8 ਵਜੇ ਤੋਂ ਅਮਨ ਅਮਾਨ ਨਾਲ ਵੋਟਾਂ ਪੈਣੀਆਂ ਸ਼ੁਰੂ ਹੋ ਗਈਆਂ ਹਨ।

ਇਨ੍ਹਾਂ ਉਪ ਚੋਣਾਂ ਨੂੰ ਲੈ ਕੇ ਜਿੱਥੇ ਪਿੰਡਾਂ ਅੰਦਰ ਲੋਕਾਂ ਵਿਚ ਵੋਟਾਂ ਪ੍ਰਤੀ ਭਾਰੀ ਉਤਸਾਹ ਪਾਇਆ ਜਾ ਰਿਹਾ ਹੈ ਤੇ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ ਉੱਥੇ ਹੀ ਚੋਣਾਂ ਨੂੰ ਅਮਨ ਅਮਾਨ ਨਾਲ ਨੇਪਰੇ ਚਾੜ੍ਹਨ ਲਈ ਪੁਲਿਸ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਕਰੜੇ ਪ੍ਰਬੰਧ ਕੀਤੇ ਗਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ