JALANDHAR WEATHER

ਭਾਰੀ ਮੀਂਹ ਕਾਰਨ ਪਾਣੀ 'ਚ ਡੁੱਬੀਆਂ ਚੰਡੀਗੜ੍ਹ ਦੀਆਂ ਸੜਕਾਂ, ਆਵਾਜਾਈ ਪ੍ਰਭਾਵਿਤ

ਚੰਡੀਗੜ੍ਹ, 27 ਜੁਲਾਈ (ਸੰਦੀਪ ਕੁਮਾਰ ਮਾਹਨਾ) - ਚੰਡੀਗੜ੍ਹ ਵਿਚ ਅੱਜ ਸਵੇਰੇ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਸ਼ਹਿਰ ਦੀਆਂ ਕਈ ਮੁੱਖ ਸੜਕਾਂ 'ਤੇ ਪਾਣੀ ਇਕੱਠਾ ਹੋ ਗਿਆ ਹੈ। ਮੂਸਲਾਧਾਰ ਮੀਂਹ ਕਾਰਨ ਨੀਵੇਂ ਇਲਾਕਿਆਂ ਵਿਚ ਪਾਣੀ ਭਰ ਗਿਆ ਤੇ ਸੈਕਟਰ 22, 34, 43 ਅਤੇ ਇੰਡਸਟਰੀ ਏਰੀਆ ਦੀਆਂ ਸੜਕਾਂ ਪਾਣੀ ਚ ਡੁੱਬ ਗਈਆਂ, ਜਿਸ ਨਾਲ ਆਵਾਜਾਈ ਠੱਪ ਹੋਣ ਦੀ ਸਥਿਤੀ ਬਣ ਗਈ। ਇਸ ਤੋਂ ਇਲਾਵਾ ਕਈ ਹਾਈਵੇਅ ਪੁਆਇੰਟਾਂ 'ਤੇ ਵੀ ਵੱਡੇ ਪੱਧਰ 'ਤੇ ਵਾਟਰਲਾਗਿੰਗ ਦੇਖਣ ਨੂੰ ਮਿਲੀ।

ਲੋਕਾਂ ਨੂੰ ਜ਼ਰੂਰੀ ਕੰਮਾਂ ਵਾਸਤੇ ਜਾਣ ਲਈ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਕਈ ਥਾਵਾਂ 'ਤੇ ਟਰੈਫ਼ਿਕ ਜਾਮ ਦੇਖਣ ਨੂੰ ਮਿਲਿਆ।ਚੰਡੀਗੜ੍ਹ ਮੌਸਮ ਵਿਭਾਗ ਅਨੁਸਾਰ ਅਜੇ ਹੋਰ ਮੀਂਹ ਪੈਣ ਦੀ ਸੰਭਾਵਨਾ ਹੈ। ਵਿਭਾਗ ਵਲੋਂ ਚੰਡੀਗੜ੍ਹ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿਚ ਮੌਸਮ ਦੀ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਗਈ ਹੈ। ਨਗਰ ਨਿਗਮ ਦੇ ਮੁਤਾਬਕ, ਡਰੇਨਜ ਸਿਸਟਮ ਨੂੰ ਸੁਧਾਰਨ ਲਈ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ।ਸਥਾਨਕ ਨਿਵਾਸੀਆਂ ਨੇ ਸ਼ਿਕਾਇਤ ਕੀਤੀ ਕਿ ਹਰੇਕ ਸਾਲ ਮੀਂਹ ਆਉਂਦਿਆਂ ਹੀ ਸੜਕਾਂ 'ਤੇ ਪਾਣੀ ਖੜ੍ਹਾ ਹੋ ਜਾਂਦਾ ਹੈ, ਪਰ ਨਿਗਮ ਵਲੋਂ ਕੋਈ ਠੋਸ ਕਦਮ ਨਹੀਂ ਚੁੱਕੇ ਜਾਂਦੇ।
ਓਧਰ ਨਿਗਮ ਅਧਿਕਾਰੀਆਂ ਨੇ ਦਾਅਵਾ ਕੀਤਾ ਕਿ ਪਾਣੀ ਨੂੰ ਘੱਟ ਸਮੇਂ ਵਿਚ ਕੱਢਣ ਲਈ ਮਸ਼ੀਨਰੀ ਅਤੇ ਸਟਾਫ਼ ਵਲੋਂ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ