JALANDHAR WEATHER

ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਵਲੋਂ ਹਰਿਦੁਆਰ ਦੇ ਮਨਸਾ ਦੇਵੀ ਮੰਦਰ ਭਗਦੜ ਵਿਚ ਹੋਏ ਜਾਨੀ ਨੁਕਸਾਨ 'ਤੇ ਦੁੱਖ ਦਾ ਪ੍ਰਗਟਾਵਾ

ਨਵੀਂ ਦਿੱਲੀ, 27 ਜੁਲਾਈ - ਐਤਵਾਰ ਨੂੰ ਹਰਿਦੁਆਰ ਦੇ ਮਨਸਾ ਦੇਵੀ ਮੰਦਰ ਵਿਚ ਭਗਦੜ ਵਿਚ 6 ਸ਼ਰਧਾਲੂਆਂ ਦੀ ਮੌਤ ਹੋ ਗਈ, ਜਦੋਂ ਕਿ ਕਈ ਹੋਰ ਗੰਭੀਰ ਜ਼ਖ਼ਮੀ ਹਨ। ਪੁਲਿਸ ਅਤੇ ਮੈਡੀਕਲ ਟੀਮਾਂ ਮੌਕੇ 'ਤੇ ਰਾਹਤ ਅਤੇ ਬਚਾਅ ਕਾਰਜਾਂ ਵਿਚ ਲੱਗੀਆਂ ਹੋਈਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰਪਤੀ ਦਰੋਦੀ ਮੁਰਮੂ ਨੇ ਇਸ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ।

ਪ੍ਰਧਾਨ ਮੰਤਰੀ ਦਫ਼ਤਰ (ਪੀ.ਐਮ.ਓ.) ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਨਰਿੰਦਰ ਮੋਦੀ ਦੇ ਹਵਾਲੇ ਨਾਲ ਲਿਖਿਆ, "ਮੈਂ ਉਤਰਾਖੰਡ ਦੇ ਹਰਿਦੁਆਰ ਵਿਚ ਮਨਸਾ ਦੇਵੀ ਮੰਦਰ ਸੜਕ 'ਤੇ ਭਗਦੜ ਵਿਚ ਹੋਏ ਜਾਨ-ਮਾਲ ਦੇ ਨੁਕਸਾਨ ਤੋਂ ਬਹੁਤ ਦੁਖੀ ਹਾਂ। ਉਨ੍ਹਾਂ ਲੋਕਾਂ ਪ੍ਰਤੀ ਸੰਵੇਦਨਾ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਪਰਮਾਤਮਾ ਕਰੇ ਕਿ ਜ਼ਖ਼ਮੀ ਜਲਦੀ ਠੀਕ ਹੋਣ। ਸਥਾਨਕ ਪ੍ਰਸ਼ਾਸਨ ਪ੍ਰਭਾਵਿਤ ਲੋਕਾਂ ਦੀ ਮਦਦ ਕਰ ਰਿਹਾ ਹੈ।"

ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਵੀ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਅਤੇ ਐਕਸ 'ਤੇ ਲਿਖਿਆ, "ਹਰਿਦੁਆਰ ਦੇ ਮਨਸਾ ਦੇਵੀ ਮੰਦਰ ਜਾਂਦੇ ਸਮੇਂ ਭਗਦੜ ਹਾਦਸੇ ਵਿਚ ਕਈ ਸ਼ਰਧਾਲੂਆਂ ਦੀ ਮੌਤ ਦੀ ਖ਼ਬਰ ਬਹੁਤ ਦੁਖਦਾਈ ਹੈ। ਮੈਂ ਸਾਰੇ ਸੋਗ ਪੀੜਤ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦੀ ਹਾਂ। ਮੈਂ ਪ੍ਰਾਰਥਨਾ ਕਰਦੀ ਹਾਂ ਕਿ ਸਾਰੇ ਜ਼ਖਮੀ ਸ਼ਰਧਾਲੂ ਜਲਦੀ ਠੀਕ ਹੋ ਜਾਣ।"

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ