ਸੀ.ਆਰ.ਪੀ.ਐਫ. ਦੇ ਜਵਾਨਾਂ ਨੂੰ ਉਨ੍ਹਾਂ ਦੇ ਸਥਾਪਨਾ ਦਿਵਸ 'ਤੇ ਰਾਹੁਲ ਗਾਂਧੀ ਨੇ ਦਿੱਤੀਆਂ ਵਧਾਈਆਂ

ਨਵੀਂ ਦਿੱਲੀ , 27 ਜੁਲਾਈ - ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕੇਂਦਰੀ ਰਿਜ਼ਰਵ ਪੁਲਿਸ ਫੋਰਸ (ਸੀ.ਆਰ.ਪੀ.ਐਫ.) ਨੂੰ 87ਵੇਂ ਸਥਾਪਨਾ ਦਿਵਸ 'ਤੇ ਵਧਾਈਆਂ ਦਿੱਤੀਆਂ ਹਨ । ਰਾਹੁਲ ਗਾਂਧੀ ਨੇ ਐਕਸ 'ਤੇ ਪੋਸਟ ਸਾਂਝੀ ਕਰਦਿਆਂ ਕਿਹਾ ਹੈ ਕਿ ਸਥਾਪਨਾ ਦਿਵਸ 'ਤੇ ਸਾਰੇ ਸੀ.ਆਰ.ਪੀ.ਐਫ. ਜਵਾਨਾਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ ਅਤੇ ਦਿਲੋਂ ਧੰਨਵਾਦ। ਸੀ.ਆਰ.ਪੀ.ਐਫ.ਹਰ ਚੁਣੌਤੀ ਦਾ ਮੁਕਾਬਲਾ , ਮਾਣ, ਅਨੁਸ਼ਾਸਨ ਅਤੇ ਫਰਜ਼ ਦੀ ਅਟੱਲ ਭਾਵਨਾ ਨਾਲ ਡਟ ਕੇ ਖੜ੍ਹਾ ਰਿਹਾ ਹੈ।
ਅਸੀਂ ਤੁਹਾਡੇ ਬਲੀਦਾਨ, ਤੁਹਾਡੀ ਸੇਵਾ ਅਤੇ ਹਰ ਭਾਰਤੀ ਨੂੰ ਪ੍ਰੇਰਿਤ ਕਰਨ ਵਾਲੀ ਅਦੁੱਤੀ ਭਾਵਨਾ ਨੂੰ ਸਲਾਮ ਕਰਦੇ ਹਾਂ, ਜੈ ਹਿੰਦ । ਸੀ.ਆਰ.ਪੀ.ਐਫ.ਦੇ ਬਹਾਦਰ ਮਰਦਾਂ ਅਤੇ ਔਰਤਾਂ ਨੂੰ ਉਨ੍ਹਾਂ ਦੇ ਸਥਾਪਨਾ ਦਿਵਸ 'ਤੇ ਸਲਾਮ ! ਭਾਰਤ ਨੂੰ ਸੁਰੱਖਿਅਤ ਰੱਖਣ ਲਈ ਤੁਹਾਡੀ ਹਿੰਮਤ, ਕੁਰਬਾਨੀ ਅਤੇ ਵਚਨਬੱਧਤਾ ਸਾਨੂੰ ਸਾਰਿਆਂ ਨੂੰ ਪ੍ਰੇਰਿਤ ਕਰਦੀ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ 87ਵੇਂ ਸਥਾਪਨਾ ਦਿਵਸ ਦੇ ਮੌਕੇ 'ਤੇ ਕੇਂਦਰੀ ਰਿਜ਼ਰਵ ਪੁਲਿਸ ਫੋਰਸ ( ਸੀ.ਆਰ.ਪੀ.ਐਫ.) ਦੇ ਜਵਾਨਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਐਕਸ 'ਤੇ ਇਕ ਪੋਸਟ ਵਿਚ, ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਸਾਰੇ ਸੀ.ਆਰ.ਪੀ.ਐਫ. ਦੇ ਜਵਾਨਾਂ ਨੂੰ ਸਥਾਪਨਾ ਦਿਵਸ ਦੀਆਂ ਸ਼ੁਭਕਾਮਨਾਵਾਂ।