ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਉਤਰਾਖੰਡ ਦੇ ਮਨਸਾ ਦੇਵੀ ਮੰਦਰ ਵਿਚ ਭਾਜੜ ਵਿਚ ਹੋਈਆਂ ਮੌਤਾਂ 'ਤੇ ਕੀਤਾ ਸੋਗ ਪ੍ਰਗਟ

ਲਖਨਊ (ਉੱਤਰ ਪ੍ਰਦੇਸ਼), 27 ਜੁਲਾਈ-ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਵਿਛੜੀਆਂ ਰੂਹਾਂ ਦੀ ਸ਼ਾਂਤੀ ਲਈ ਪ੍ਰਾਰਥਨਾ ਕੀਤੀ ਅਤੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਮੇਰੀਆਂ ਸੰਵੇਦਨਾਵਾਂ ਦੁਖੀ ਪਰਿਵਾਰਾਂ ਨਾਲ ਹਨ। ਮੈਂ ਮਾਂ ਮਨਸਾ ਦੇਵੀ ਨੂੰ ਪ੍ਰਾਰਥਨਾ ਕਰਦਾ ਹਾਂ ਕਿ ਵਿਛੜੀਆਂ ਰੂਹਾਂ ਨੂੰ ਮੁਕਤੀ ਪ੍ਰਾਪਤ ਕਰਨ, ਦੁਖੀ ਪਰਿਵਾਰਾਂ ਨੂੰ ਇਸ ਅਥਾਹ ਦੁੱਖ ਨੂੰ ਸਹਿਣ ਦੀ ਤਾਕਤ ਮਿਲੇ ਅਤੇ ਜ਼ਖਮੀ ਜਲਦੀ ਠੀਕ ਹੋਣ ।
ਹਰਿਦੁਆਰ ਦੇ ਮਨਸਾ ਦੇਵੀ ਮੰਦਰ ਵਿਚ ਭਾਜੜ ਮਚਣ ਕਾਰਨ ਛੇ ਲੋਕਾਂ ਦੀ ਮੌਤ ਹੋ ਗਈ, ਜਿੱਥੇ ਐਤਵਾਰ ਸਵੇਰੇ ਵੱਡੀ ਭੀੜ ਇਕੱਠੀ ਹੋਈ ਸੀ। ਇਸ ਤੋਂ ਪਹਿਲਾਂ, ਉੱਤਰਾਖੰਡ ਦੇ ਮੁੱਖ ਮੰਤਰੀ ਨੇ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਲਈ 2-2 ਲੱਖ ਰੁਪਏ ਅਤੇ ਜ਼ਖ਼ਮੀਆਂ ਲਈ 50,000 ਰੁਪਏ ਦੀ ਐਕਸਗ੍ਰੇਸ਼ੀਆ ਦਾ ਐਲਾਨ ਕੀਤਾ।
ਜਦੋਂ ਕਿ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਹਰਿਦੁਆਰ ਮੰਦਰ ਵਿਚ ਹੋਈ ਭਾਜੜ ਨੂੰ ਇਕ ਬਹੁਤ ਹੀ ਮੰਦਭਾਗੀ ਘਟਨਾ ਦੱਸਿਆ ਅਤੇ ਕਿਹਾ ਕਿ ਰਾਹਤ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ।