JALANDHAR WEATHER

ਪਿੰਡ ਕੱਲੂ ਸੋਹਲ ਵਿਚ ਕਾਂਗਰਸੀ ਉਮੀਦਵਾਰ ਨੇ ਸਰਪੰਚੀ ਦੀ ਜ਼ਿਮਨੀ ਚੋਣ ਵਿਚ ਮਾਰੀ ਬਾਜ਼ੀ

ਕਾਦੀਆਂ (ਗੁਰਦਾਸਪੁਰ) , 27 ਜੁਲਾਈ ( ਹਰਦੀਪ ਸਿੰਘ ਸੰਧੂ ) -ਪੰਜਾਬ ਸਰਕਾਰ ਵਲੋਂ ਪੰਚਾਂ ਅਤੇ ਸਰਪੰਚਾਂ ਦੀਆਂ ਜ਼ਿਮਨੀ ਚੋਣਾਂ ਕਰਵਾਈਆਂ ਗਈਆਂ ਹਨ। ਇਸੇ ਲੜੀ ਤਹਿਤ ਬਲਾਕ ਕਾਹਨੂੰਵਾਨ ਹਲਕਾ ਕਾਦੀਆਂ ਅਧੀਨ ਪੈਂਦੇ ਪਿੰਡ ਕੱਲੂ ਸੋਹਲ ਵਿਚ ਸਰਪੰਚੀ ਦੀ ਚੋਣ ਵਿਚ ਵੀ ਗਹਿ-ਗੱਚ ਮੁਕਾਬਲੇ ਦੇਖਣ ਨੂੰ ਮਿਲੇ ਹਨ। ਜਿਸ ਵਿਚ ਕਾਂਗਰਸ ਪਾਰਟੀ ਅਤੇ ਪ੍ਰਤਾਪ ਸਿੰਘ ਬਾਜਵਾ ਦੇ ਨੇੜਲੇ ਸਾਥੀ ਜਨਕ ਪਾਲ ਨੇ ਆਪਣੇ ਵਿਰੋਧੀ ਉਮੀਦਵਾਰ ਨੂੰ 46 ਵੋਟਾਂ ਦੇ ਫਰਕ ਨਾਲ ਹਰਾ ਦਿੱਤਾ। ਪਿੰਡ ਕੱਲੂ ਸੋਹਲ ਵਿਚ ਅੱਜ ਸਵੇਰ ਤੋਂ ਹੀ ਦੋਵਾਂ ਧੜਿਆਂ ਲਈ ਇਹ ਚੋਣ ਅਹਿਮ ਸੀ।


ਪਿੰਡ ਵਿਚ ਸੱਤਾਧਾਰੀ ਧਿਰ ਵਲੋਂ ਜਿੱਥੇ ਜਿੱਤ ਦੇ ਦਾਅਵੇ ਕੀਤੇ ਜਾ ਰਹੇ ਸਨ ਉੱਥੇ ਕਾਂਗਰਸ ਪਾਰਟੀ ਦੇ ਉਮੀਦਵਾਰ ਅਤੇ ਉਨਾਂ ਦੇ ਸਾਥੀਆਂ ਨੂੰ ਆਪਣੇ ਵੋਟਰਾਂ ਅਤੇ ਲੀਡਰ ਪ੍ਰਤਾਪ ਸਿੰਘ ਬਾਜਵਾ ਦੀ ਵੱਡੀ ਆਸ ਸੀ। ਮੇਜਰ ਸਿੰਘ ,ਰਣਜੀਤ ਸਿੰਘ , ਸੁਖਵਿੰਦਰ ਸਿੰਘ ਕਵਲਜੀਤ ਬਲਵਿੰਦਰ ਸਿੰਘ ਫ਼ੌਜੀ ਹਰਪਿੰਦਰ ਸਿੰਘ ਤੇ ਸੁਖਦੇਵ ਸਿੰਘ ਬੁੱਟਰ ਨੇ ਪਿੰਡ ਦੇ ਵੋਟਰਾਂ ਅਤੇ ਪਿੰਡ ਦੇ ਕਾਂਗਰਸੀ ਆਗੂਆਂ ਤੋਂ ਇਲਾਵਾ ਆਪਣੀ ਪਾਰਟੀ ਦੇ ਤੇ ਹਲਕੇ ਦੇ ਐਮ.ਐਲ.ਏ. ਪ੍ਰਤਾਪ ਸਿੰਘ ਬਾਜਵਾ ਦਾ ਸ਼ੁਕਰਾਨਾ ਕੀਤਾ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਪ੍ਰਤਾਪ ਸਿੰਘ ਬਾਜਵਾ ਦੀ ਬਦੌਲਤ ਪਿੰਡ ਵਿਚ ਕਾਂਗਰਸ ਪਾਰਟੀ ਨੇ ਵੱਡੀ ਜਿੱਤ ਦਰਜ ਕੀਤੀ ਹੈ। ਉਨ੍ਹਾਂ ਕਿਹਾ ਕਿ ਹੁਣ ਪਿੰਡ ਦਾ ਸਰਪੱਖੀ ਵਿਕਾਸ ਬਿਨਾਂ ਕਿਸੇ ਮੱਤਭੇਦ ਤੋਂ ਕਰਵਾਇਆ ਜਾਵੇਗਾ। ਪਿੰਡ ਵਾਸੀਆਂ ਵਲੋਂ ਪੁਲਿਸ ਪ੍ਰਸ਼ਾਸਨ ਤੇ ਸਿਵਿਲ ਪ੍ਰਸ਼ਾਸਨ ਦਾ ਧੰਨਵਾਦ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ