ਰਾਜਸਥਾਨ ਵਿਚ ਹੋਈ ਸਿਵਲ ਜੱਜ ਦੀ ਪ੍ਰੀਖਿਆ ਵਿਚ ਗੁਰਸਿੱਖ ਵਿਦਿਆਰਥੀਆਂ ਨੂੰ ਨਾ ਬੈਠਣ ਦੇਣ 'ਤੇ ਗੰਗਾਨਗਰ ਵਿਚ ਸਿੱਖ ਜਥੇਬੰਦੀਆਂ ਵਲੋਂ ਪ੍ਰਦਰਸ਼ਨ

ਅਬੋਹਰ , 27 ਜੁਲਾਈ (ਸੁਖਜੀਤ ਸਿੰਘ ਬਰਾੜ) - ਰਾਜਸਥਾਨ ਵਿਚ ਮਾਣਯੋਗ ਹਾਈਕੋਰਟ ਵਲੋਂ ਅੱਜ ਲਈ ਗਈ ਸਿਵਲ ਜੱਜ ਦੀ ਪ੍ਰੀਖਿਆ ਵਿਚ ਅੰਮ੍ਰਿਤਧਾਰੀ ਸਿੱਖ ਵਿਦਿਆਰਥੀਆਂ ਨੂੰ ਪ੍ਰੀਖਿਆ ਵਿਚ ਨਾ ਬੈਠਣ ਦੇਣ ਦੇ ਰੋਸ ਵਜੋਂ ਰਾਜਸਥਾਨ ਦੇ ਗੰਗਾਨਗਰ ਸ਼ਹਿਰ ਵਿਚ ਧਾਰਮਿਕ ਆਗੂ ਤੇਜਿੰਦਰਪਾਲ ਸਿੰਘ ਟਿੱਮਾ ਦੀ ਅਗਵਾਈ ਹੇਠ ਸਿੱਖ ਜਥੇਬੰਦੀਆਂ ਵਲੋਂ ਰਾਜਸਥਾਨ ਦੀ ਭਾਜਪਾ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ।
ਇਸ ਦੌਰਾਨ ਧਾਰਮਿਕ ਆਗੂ ਨੇ ਕਿਹਾ ਕਿ ਰਾਜਸਥਾਨ ਸਰਕਾਰ ਜਾਣਬੁੱਝ ਕੇ ਸਿੱਖਾਂ ਪ੍ਰਤੀ ਕਰ ਰਹੀ ਹੈ । ਅਸੀਂ ਰਾਜਸਥਾਨ ਦੀਆਂ ਸਮੂਹ ਸਿੱਖ ਜਥੇਬੰਦੀਆਂ ਰਾਜਸਥਾਨ ਸਰਕਾਰ ਖ਼ਿਲਾਫ਼ ਇਸ ਵਿਸ਼ੇ ਨੂੰ ਲੈ ਕੇ ਸੰਘਰਸ਼ ਵਿੱਢਾਂਗੇ ।