JALANDHAR WEATHER

ਪ੍ਰਧਾਨ ਮੰਤਰੀ ਮੋਦੀ ਨੇ ਅੱਤਵਾਦੀਆਂ ਦੇ ਨਾਲ-ਨਾਲ ਉਨ੍ਹਾਂ ਦੇ ਮਾਲਕ ਵੀ ਕੀਤੇ ਢੇਰ- ਅਮਿਤ ਸ਼ਾਹ

ਨਵੀਂ ਦਿੱਲੀ, 29 ਜੁਲਾਈ- ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਭਾਸ਼ਣ ਦੌਰਾਨ, ਸਪਾ ਮੁਖੀ ਅਖਿਲੇਸ਼ ਯਾਦਵ ਨੇ ਇਕ ਟਿੱਪਣੀ ਕੀਤੀ, ਜਿਸ ਨਾਲ ਸਦਨ ਵਿਚ ਹੰਗਾਮਾ ਹੋ ਗਿਆ। ਅਮਿਤ ਸ਼ਾਹ ਨੇ ਉਨ੍ਹਾਂ ਨੂੰ ਬੈਠਣ ਲਈ ਕਿਹਾ। ਅਖਿਲੇਸ਼ ਯਾਦਵ ਨੇ ਕਿਹਾ ਕਿ ਤੁਸੀਂ ਪਾਕਿਸਤਾਨ ਨਾਲ ਗੱਲਬਾਤ ਕੀਤੀ। ਇਸ ’ਤੇ ਗ੍ਰਹਿ ਮੰਤਰੀ ਨੇ ਉਨ੍ਹਾਂ ਨੂੰ ਕਿਹਾ ਕਿ ਬੈਠੋ ਤੇ ਸੁਣੋ ਕਿ ਕੀ ਕਿਹਾ ਜਾ ਰਿਹਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਮੈਂ ਤੁਹਾਨੂੰ ਇਹ ਵੀ ਦੱਸਾਂਗਾ ਕਿ ਇਨ੍ਹਾਂ ਅੱਤਵਾਦੀਆਂ ਦੇ ਮਾਲਕ ਕਿਵੇਂ ਮਾਰੇ ਗਏ ਸਨ। ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਮੈਂ ਸੋਚਿਆ ਸੀ ਕਿ ਜਦੋਂ ਉਹ (ਵਿਰੋਧੀ ਧਿਰ) ਇਹ ਜਾਣਕਾਰੀ ਸੁਣਨਗੇ, ਤਾਂ ਸੱਤਾਧਾਰੀ ਅਤੇ ਵਿਰੋਧੀ ਪਾਰਟੀਆਂ ਵਿਚ ਖੁਸ਼ੀ ਦੀ ਲਹਿਰ ਦੌੜ ਜਾਵੇਗੀ, ਪਰ ਇੰਝ ਲੱਗਦਾ ਹੈ ਜਿਵੇਂ ਵਿਰੋਧੀਆਂ ਦੇ ਚਿਹਰਿਆਂ ’ਤੇ ਸਿਆਹੀ ਲਗਾਈ ਗਈ ਹੋਵੇ। ਅੱਤਵਾਦੀ ਮਾਰੇ ਗਏ ਹਨ ਤਾਂ ਤੁਹਾਨੂੰ ਇਸ ਤੋਂ ਵੀ ਪਰੇਸ਼ਾਨੀ ਹੈ, ਇਹ ਕਿਹੋ ਜਿਹੀ ਰਾਜਨੀਤੀ ਹੈ?

ਉਨ੍ਹਾਂ ਕਿਹਾ ਕਿ ਬੈਲਿਸਟਿਕ ਰਿਪੋਰਟ ਮੇਰੇ ਹੱਥ ਵਿਚ ਹੈ। ਸੁਰੱਖਿਆ ਮਾਹਿਰਾਂ ਨੇ ਖੁਦ ਮੈਨੂੰ ਫ਼ੋਨ ਕਰਕੇ ਦੱਸਿਆ ਹੈ ਕਿ ਆਪ੍ਰੇਸ਼ਨ ਮਹਾਦੇਵ ਵਿਚ ਮਿਲੀਆਂ ਇਹ ਗੋਲੀਆਂ ਉਹ ਹੀ ਹਨ, ਜੋ ਪਹਿਲਗਾਮ ਵਿਚ ਚਲਾਈਆਂ ਗਈਆਂ ਸਨ। ਮੈਂ ਪਹਿਲਗਾਮ ਅੱਤਵਾਦੀ ਹਮਲਿਆਂ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਮੋਦੀ ਸਰਕਾਰ ਨੇ ਅੱਤਵਾਦੀਆਂ ਦੇ ਨਾਲ-ਨਾਲ ਉਨ੍ਹਾਂ ਦੇ ਮਾਲਕਾਂ ਨੂੰ ਵੀ ਮਾਰਿਆ, ਜਿਨ੍ਹਾਂ ਨੇ ਉਨ੍ਹਾਂ ਨੂੰ ਭੇਜਿਆ ਸੀ। ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ ਕਿ ਆਉਣ ਵਾਲੇ ਦਿਨਾਂ ਵਿਚ ਕੋਈ ਵੀ ਅਜਿਹਾ ਕੰਮ ਕਰਨ ਦੀ ਹਿੰਮਤ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਭਾਰਤੀ ਫ਼ੌਜ ’ਤੇ 140 ਕਰੋੜ ਲੋਕਾਂ ਨੂੰ ਮਾਣ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ