JALANDHAR WEATHER

ਉਪ ਰਾਸ਼ਟਰਪਤੀ ਦੀ ਚੋਣ ਲਈ ਚੋਣ ਕਮਿਸ਼ਨ ਵਲੋਂ ਤਿਆਰੀਆਂ ਸ਼ੁਰੂ

ਨਵੀਂ ਦਿੱਲੀ, 29 ਜੁਲਾਈ-ਭਾਰਤੀ ਚੋਣ ਕਮਿਸ਼ਨ ਵਲੋਂ ਕਿਤਾਬਚਾ ਜਾਰੀ ਕੀਤਾ ਗਿਆ ਹੈ, ਜਿਸ ਵਿਚ ਭਾਰਤ ਦੇ ਉਪ ਰਾਸ਼ਟਰਪਤੀ ਲਈ ਚੋਣ ਸੰਬੰਧੀ ਲਿਖਿਆ ਹੈ। ਉਪ ਰਾਸ਼ਟਰਪਤੀ ਦੀ ਚੋਣ ਲਈ ਚੋਣ ਕਮਿਸ਼ਨ ਵਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਭਾਰਤ ਦੇ ਸੰਵਿਧਾਨ ਦੀ ਧਾਰਾ 324 ਤਹਿਤ, ਭਾਰਤ ਦੇ ਚੋਣ ਕਮਿਸ਼ਨ ਨੂੰ ਭਾਰਤ ਦੇ ਉਪ-ਰਾਸ਼ਟਰਪਤੀ ਦੇ ਅਹੁਦੇ ਲਈ ਚੋਣ ਕਰਵਾਉਣ ਦਾ ਅਧਿਕਾਰ ਹੈ। ਸੰਵਿਧਾਨ ਦੀ ਧਾਰਾ 68 (2) ਦੇ ਉਪਬੰਧਾਂ ਤਹਿਤ, ਉਪ-ਰਾਸ਼ਟਰਪਤੀ ਦੇ ਅਹੁਦੇ ਵਿਚ ਖਾਲੀ ਥਾਂ ਨੂੰ ਭਰਨ ਲਈ ਇਕ ਚੋਣ, ਜੋ ਕਿ ਉਸਦੀ ਮੌਤ, ਅਸਤੀਫ਼ਾ ਜਾਂ ਹਟਾਏ ਜਾਣ ਜਾਂ ਕਿਸੇ ਹੋਰ ਕਾਰਨ ਕਰਕੇ ਹੁੰਦੀ ਹੈ,ਖਾਲੀ ਥਾਂ ਦੇ ਹੋਣ ਤੋਂ ਬਾਅਦ ਜਿੰਨੀ ਜਲਦੀ ਹੋ ਸਕੇ, ਇਹ ਚੋਣ ਕਰਵਾਈ ਜਾਵੇਗੀ ਅਤੇ ਖਾਲੀ ਥਾਂ ਨੂੰ ਭਰਨ ਲਈ ਚੁਣਿਆ ਗਿਆ ਵਿਅਕਤੀ, ਧਾਰਾ 67 ਦੇ ਉਪਬੰਧਾਂ ਅਧੀਨ, ਉਸ ਮਿਤੀ ਤੋਂ ਪੰਜ ਸਾਲਾਂ ਦੇ ਪੂਰੇ ਕਾਰਜਕਾਲ ਲਈ ਅਹੁਦਾ ਸੰਭਾਲਣ ਦਾ ਹੱਕਦਾਰ ਹੋਵੇਗਾ, ਜਿਸ ਦਿਨ ਉਹ ਆਪਣਾ ਅਹੁਦਾ ਸੰਭਾਲਦਾ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ