JALANDHAR WEATHER

ਨੌਜਵਾਨ ਨੇ ਫਾਹਾ ਲੈ ਕੇ ਕੀਤੀ ਆਤਮ-ਹੱਤਿਆ

ਫਿਰੋਜ਼ਪੁਰ, 29 ਜੁਲਾਈ (ਸੁਖਵਿੰਦਰ ਸਿੰਘ)-ਸ਼ਹਿਰ ਵਿਚ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿਸ ਅਧੀਨ ਇਕ ਵਿਅਕਤੀ ਨੇ ਪੱਖੇ ਨਾਲ ਫਾਹਾ ਲੈ ਕੇ ਆਪਣੇ ਜੀਵਨ ਲੀਲਾ ਸਮਾਪਤ ਕਰ ਲਈ। ਜਾਣਕਾਰੀ ਅਨੁਸਾਰ ਸ਼ਹਿਰ ਦੇ ਅਕਾਲਗੜ੍ਹ ਗੁਰਦੁਆਰਾ ਸਾਹਿਬ ਕੋਲ ਸਰਸਵਤੀ ਕਾਲੋਨੀ ਵਿਚ ਕਿਰਾਏ ਉਤੇ ਰਹਿੰਦੇ ਖੁਸ਼ਵਿੰਦਰ ਸਿੰਘ ਨਾਮਕ ਵਿਅਕਤੀ ਨੇ ਪੱਖੇ ਨਾਲ ਫਾਹਾ ਲੈ ਕੇ ਆਤਮ-ਹੱਤਿਆ ਕਰ ਲਈ। ਉਸ ਦੀ ਪਤਨੀ ਵਰਸ਼ਾ ਨੇ ਦਰਵਾਜ਼ਾ ਖੜਕਾਇਆ ਤਾਂ ਉਹ ਕਮਰੇ ਵਿਚੋਂ ਬਾਹਰ ਨਾ ਆਇਆ ਤਾਂ ਆਸ-ਪਾਸ ਵਾਲਿਆਂ ਦੀ ਮਦਦ ਨਾਲ ਦਰਵਾਜ਼ਾ ਤੋੜ ਕੇ ਦੇਖਿਆ ਤਾਂ ਉਹ ਪੱਖੇ ਨਾਲ ਲਟਕ ਰਿਹਾ ਸੀ।

ਮੌਕੇ ਉਤੇ ਮੌਜੂਦ ਲੋਕਾਂ ਨੇ ਉਸ ਨੂੰ ਹਸਪਤਾਲ ਪਹੁੰਚਾਇਆ ਪਰ ਡਾਕਟਰਾਂ ਵਲੋਂ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਇਸ ਸਬੰਧੀ ਮੌਕੇ ਉਤੇ ਪੁਲਿਸ ਨੇ ਕਿਹਾ ਕਿ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਸੰਬੰਧੀ ਜਦੋਂ ਮ੍ਰਿਤਕ ਦੀ ਪਤਨੀ ਵਰਸ਼ਾ ਨਾਲ ਗੱਲਬਾਤ ਕਰਨੀ ਚਾਹੀ ਤਾਂ ਉਨ੍ਹਾਂ ਗੱਲ ਨਹੀਂ ਕੀਤੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ