ਪ੍ਰਸਿੱਧ ਅਰਥਸ਼ਾਸਤਰੀ ਮੇਘਨਾਦ ਦੇਸਾਈ ਦਾ 85 ਸਾਲ ਦੀ ਉਮਰ ਵਿਚ ਦਿਹਾਂਤ

ਨਵੀਂ ਦਿੱਲੀ , 29 ਜੁਲਾਈ - ਪ੍ਰਸਿੱਧ ਬ੍ਰਿਟਿਸ਼ ਭਾਰਤੀ ਅਰਥਸ਼ਾਸਤਰੀ ਅਤੇ ਹਾਊਸ ਆਫ਼ ਲਾਰਡਜ਼ ਦੇ ਪੀਅਰ ਲਾਰਡ ਮੇਘਨਾਦ ਦੇਸਾਈ ਦਾ 85 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ। ਲੰਡਨ ਵਿਚ ਪਰਿਵਾਰ ਦੇ ਨਜ਼ਦੀਕੀ ਸੂਤਰਾਂ ਨੇ ਦੱਸਿਆ ਕਿ ਮੰਨਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਗੁਰੂਗ੍ਰਾਮ ਦੇ ਇਕ ਹਸਪਤਾਲ ਵਿਚ ਸਿਹਤ ਸਮੱਸਿਆ ਕਾਰਨ ਦਿਹਾਂਤ ਹੋ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਵਿਚ ਜਨਮੇ ਸੰਸਦ ਮੈਂਬਰ ਅਤੇ ਚਿੰਤਕ ਨੂੰ ਸ਼ਰਧਾਂਜਲੀ ਭੇਟ ਕੀਤੀ, ਜਿਨ੍ਹਾਂ ਨੇ ਭਾਰਤ-ਯੂਕੇ ਸੰਬੰਧਾਂ ਨੂੰ ਡੂੰਘਾ ਕਰਨ ਵਿਚ ਪ੍ਰਮੁੱਖ ਭੂਮਿਕਾ ਨਿਭਾਈ।
ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ 'ਤੇ ਪੋਸਟ ਕਰਦਿਆਂ ਕਿਹਾ ਕਿ ਇਕ ਪ੍ਰਸਿੱਧ ਚਿੰਤਕ, ਲੇਖਕ ਅਤੇ ਅਰਥਸ਼ਾਸਤਰੀ ਦੇ ਦਿਹਾਂਤ ਤੋਂ ਦੁਖੀ ਹਾਂ । ਉਹ ਹਮੇਸ਼ਾ ਭਾਰਤ ਅਤੇ ਭਾਰਤੀ ਸੱਭਿਆਚਾਰ ਨਾਲ ਜੁੜੇ ਰਹੇ।