JALANDHAR WEATHER

ਸਿੰਧ ਨਦੀ 'ਚ ਡਿਗੀ ਜਵਾਨਾਂ ਨੂੰ ਲੈ ਕੇ ਜਾ ਰਹੀ ਬੱਸ

 ਸ੍ਰੀਨਗਰ, 30 ਜੁਲਾਈ - ਜੰਮੂ ਕਸ਼ਮੀਰ ਦੇ ਗਾਂਦਰਬਲ ''ਚ ਸੁਰੱਆਿ ਬਲਾਂ ਨੂੰ ਲੈ ਕੇ ਜਾ ਰਹੀ ਬੱਸ ਨਦੀ ਵਿਚ ਡਿਗ ਪਈ। ਇਹ ਜਾਣਕਾਰੀ ਅਧਿਕਾਰੀਆਂ ਵਲੋਂ ਸਾਂਝੀ ਕੀਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਭਾਰੀ ਬਾਰਿਸ਼ ਦੌਰਾਨ ਗਾਂਦਰਬਲ ਜ਼ਿਲ੍ਹੇ ਦੇ ਕੁਲਨ ਵਿਖੇ ਆਈ.ਟੀ.ਬੀ.ਪੀ.ਦੇ ਜਵਾਨਾਂ ਨੂੰ ਲੈ ਕੇ ਜਾ ਰਹੀ ਬੱਸ ਸਿੰਧ ਨਦੀ ਵਿਚ ਡਿਗ ਪਈ। ਇਸ ਦੌਰਾਨ ਬੱਸ ਵਿਚ ਸਵਾਰ ਸਾਰੇ ਜਵਾਨਾਂ ਨੂੰ ਸੁਰੱਖਿਅਤ ਬਚਾ ਲਿਆ ਗਿਆ। ਹਾਲਾਂਕਿ ਬੱਸ ਵਿਚ ਕਿੰਨੇ ਜਵਾਨ ਸਵਾਰ ਸਨ ਇਹ ਸਪੱਸ਼ਟ ਨਹੀਂ ਹੋ ਸਕਿਆ। ਅਧਿਕਾਰੀ ਨੇ ਦੱਸਿਆ ਕਿ ਡਰਾਇਵਰ ਦੇ ਸੱਟਾਂ ਲੱਗੀਆਂ ਹਨ, ਜਿਸ ਨੂੰ ਹਸਪਤਾਲ ਭੇਜ ਦਿੱਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ