ਲੈਂਡ ਪੂਲਿੰਗ ਨੀਤੀ ਦੇ ਵਿਰੋਧ ਟਰੈਕਟਰ ਮਾਰਚ ਸ਼ੁਰੂ

ਰਾਜਪੁਰਾ (ਪਟਿਆਲਾ), 30 ਜੁਲਾਈ (ਰਣਜੀਤ ਸਿੰਘ) - ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਲੈਂਡ ਪੂਲਿੰਗ ਨੀਤੀ ਦੇ ਵਿਰੋਧ ਵਿਚ ਭਾਰਤੀ ਕਿਸਾਨ ਯੂਨੀਅਨ ਬੂਟਾ ਸਿੰਘ ਸ਼ਾਦੀਪੁਰ ਅਤੇ ਵਾਈਸ ਪ੍ਰਧਾਨ ਗੁਰਬਾਜ ਸਿੰਘ ਪਲਖਣੀ ਦੀ ਅਗਵਾਈ ਵਿਚ ਰਾਜਪੁਰਾ ਨੇੜਲੇ ਪਿਲਖਣੀ ਪਹਿਰ ਖੁਰਦ ਦੇਵੀ ਨਗਰ ਖਾਨਪੁਰ ਸਮੇਤ ਅੱਠ ਪਿੰਡਾਂ ਦੇ ਕਿਸਾਨਾਂ ਨੇ ਵੱਡੀ ਗਿਣਤੀ ਵਿਚ ਇਕੱਤਰ ਹੋ ਕੇ ਸਰਕਾਰ ਦਾ ਵਿਰੋਧ ਕੀਤਾ ਅਤੇ ਸ਼ਹਿਰ ਦੇ ਵਿਚ ਟਰੈਕਟਰ ਮਾਰਚ ਸ਼ੁਰੂ ਕੀਤਾ।
ਕਿਸਾਨਾਂ ਨੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਲਾਏ ਅਤੇ ਉੱਚੀ ਆਵਾਜ਼ ਵਿਚ ਕਿਹਾ ਕਿ ਲੈਂਡ ਪੂਲਿੰਗ ਨੀਤੀ ਜਦੋਂ ਤੱਕ ਸਰਕਾਰ ਵਾਪਸ ਨਹੀਂ ਲੈਂਦੀ ਕਿਸਾਨਾਂ ਦਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ।