ਪੰਜ ਮੈਂਬਰੀ ਭਰਤੀ ਕਮੇਟੀ ਵਲੋਂ ਹਲਕਾ ਸ਼ਤਰਾਣਾ ਅੰਦਰ ਡੈਲੀਗੇਟ ਇਜਲਾਸ ਵਿਚ ਸੀਨੀਅਰ ਆਗੂਆਂ ਨੇ ਕੀਤੀ ਸ਼ਮੂਲੀਅਤ

ਪਾਤੜਾਂ (ਪਟਿਆਲਾ), 30 ਜੁਲਾਈ (ਗੁਰਇਕਬਾਲ ਸਿੰਘ ਖ਼ਾਲਸਾ):- ਸ਼੍ਰੀ ਅਕਾਲ ਤਖ਼ਤ ਸਾਹਿਬ ਵਲੋਂ ਬਣਾਈ ਗਈ ਭਰਤੀ ਕਮੇਟੀ ਵਲੋਂ ਅੱਜ ਪਾਤੜਾਂ ਵਿਖੇ ਡੈਲੀਗੇਟ ਇਜਲਾਸ ਕੀਤਾ ਗਿਆ ,ਜਿਸ ਵਿਚ ਭਰਤੀ ਕਮੇਟੀ ਦੇ ਮੈਂਬਰ ਇਕਬਾਲ ਸਿੰਘ ਝੂੰਦਾ, ਸੁਰਜੀਤ ਸਿੰਘ ਰੱਖੜਾ, ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ, ਸੇਵਾ ਮੁਕਤ ਡੀਟੀਓ ਕਰਨ ਸਿੰਘ, ਸਤਵਿੰਦਰ ਸਿੰਘ ਟੌਹੜਾ, ਤਜਿੰਦਰ ਪਾਲ ਸਿੰਘ ਸੰਧੂ,ਪ੍ਰੋਫੈਸਰ ਮਲਕੀਤ ਸਿੰਘ ਵਲੋਂ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ ਗਈ।
ਇਸ ਮੌਕੇ ਸੇਵਾ ਮੁਕਤ ਡੀਟੀਓ ਕਰਨ ਸਿੰਘ ਨੇ ਗੱਲਬਾਤ ਕਰਦਿਆ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਮੁੜ ਸੁਰਜੀਤੀ ਲਈ ਪੰਜ ਮੈਂਬਰੀ ਭਰਤੀ ਕਮੇਟੀ ਵਲੋਂ ਸਮੁੱਚੇ ਪੰਜਾਬ ਵਿਚ ਡੈਲੀਗੇਟ ਇਜਲਾਸ ਕੀਤੇ ਜਾ ਰਹੇ ਹਨ, ਜਿਸ ਤਹਿਤ ਅੱਜ ਹਲਕਾ ਸ਼ੁਤਰਾਣਾ ਵਿਖੇ ਕੀਤੇ ਗਏ ਡੈਲੀਗੇਟ ਇਜਲਾਸ ਵਿਚ ਵੱਡੀ ਗਿਣਤੀ ਵਿਚ ਲੋਕਾਂ ਨੇ ਸ਼ਮੂਲੀਅਤ ਕਰਕੇ ਸਾਬਤ ਕਰ ਦਿੱਤਾ ਕਿ ਸਮੁੱਚਾ ਹਲਕਾ ਪੰਜ ਮੈਂਬਰੀ ਕਮੇਟੀ ਦੇ ਨਾਲ ਹੈ।