JALANDHAR WEATHER

ਮਜੀਠਾ ਦੇ ਪਿੰਡ ਦਬੁਰਜੀ ਵਿਚ ਚੱਲੀਆਂ ਗੋਲੀਆਂ, ਇਕ ਜ਼ਖਮੀ

ਚੇਤਨਪੁਰਾ/ਮਜੀਠਾ, 30 ਜੁਲਾਈ (ਸ਼ਰਨਜੀਤ ਸਿੰਘ ਗਿੱਲ, ਮਨਿੰਦਰ ਸਿੰਘ ਸੋਖੀ)-ਵਿਧਾਨ ਸਭਾ ਹਲਕਾ ਮਜੀਠਾ ਅਧੀਨ ਆਉਂਦੇ ਪਿੰਡ ਦਬੁਰਜੀ ਵਿਖੇ ਦੋ ਧਿਰਾਂ ਦਰਮਿਆਨ ਹੋਈ ਲੜਾਈ ਦੌਰਾਨ ਗੋਲੀ ਚੱਲਣ ਨਾਲ ਇਕ ਵਿਅਕਤੀ ਦੇ ਗੰਭੀਰ ਰੂਪ ਵਿਚ ਜ਼ਖਮੀ ਹੋਣ ਦੀ ਖ਼ਬਰ ਹੈ।

ਜਾਣਕਾਰੀ ਦਿੰਦਿਆਂ ਸੱਤਪਾਲ ਸਿੰਘ ਗੋਲਡੀ ਵਾਸੀ ਪਿੰਡ ਦਬੁਰਜੀ ਨੇ ਦੱਸਿਆ ਕਿ ਪਿੰਡ ਵਿਚ ਦੋ ਧਿਰਾਂ ਵਿਚਕਾਰ ਨਸ਼ੇ ਦੇ ਮਾਮਲੇ ਨੂੰ ਲੈ ਕੇ ਇਕ-ਦੂਜੇ ਨਾਲ ਤਕਰਾਰਬਾਜ਼ੀ ਹੋਈ ਸੀ ਅਤੇ ਇਕ ਧਿਰ ਵਲੋਂ ਅੱਜ ਦੁਪਹਿਰ 2.30 ਕੁ ਵਜੇ ਦੇ ਕਰੀਬ ਬਾਹਰੋਂ ਆਏ ਬੰਦਿਆਂ ਨੇ ਗੋਲੀਆਂ ਚਲਾ ਦਿੱਤੀਆਂ ਤੇ ਉਨ੍ਹਾਂ ਦਾ ਕਾਮਾ ਸਰਵਣ ਸਿੰਘ ਪੁੱਤਰ ਅਮਰੀਕ ਸਿੰਘ ਜੋ ਕਿ ਖੇਤਾਂ ਵਿਚੋਂ ਪੱਠੇ ਵੱਢ ਕੇ ਘਰ ਨੂੰ ਆ ਰਿਹਾ ਸੀ, ਉਸ ਦੇ ਗੋਲੀਆਂ ਵੱਜ ਗਈਆਂ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਤੇ ਉਨ੍ਹਾਂ ਵਲੋਂ ਉਸ ਨੂੰ ਇਲਾਜ ਲਈ ਮਜੀਠਾ ਦੇ ਹਸਪਤਾਲ ਵਿਖੇ ਲਿਜਾਇਆ ਗਿਆ। ਜਿਥੇ ਉਸ ਦੀ ਹਾਲਤ ਗੰਭੀਰ ਹੋਣ ਕਰਕੇ ਡਾਕਟਰਾਂ ਵਲੋਂ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਰੈਫਰ ਕਰ ਦਿੱਤਾ ਗਿਆ। ਇਸ ਸਬੰਧੀ ਥਾਣਾ ਮਜੀਠਾ ਦੀ ਪੁਲਿਸ ਵਲੋਂ ਮੌਕੇ ਉਤੇ ਪਹੁੰਚ ਕੇ ਕਾਰਵਾਈ ਕੀਤੀ ਜਾ ਰਹੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ