ਐਮ.ਪੀ. ਗੁਰਜੀਤ ਸਿੰਘ ਔਜਲਾ ਵਲੋਂ ਕਾਂਗਰਸ ਨੂੰ ਮਜ਼ਬੂਤ ਕਰਨ ਲਈ 21 ਮੈਂਬਰੀ ਕਮੇਟੀਆਂ ਬਣਾਉਣੀਆਂ ਸ਼ੁਰੂ

ਅਟਾਰੀ, (ਅੰਮ੍ਰਿਤਸਰ), 30 ਜੁਲਾਈ (ਗੁਰਦੀਪ ਸਿੰਘ ਅਟਾਰੀ/ਰਾਜਿੰਦਰ ਸਿੰਘ ਰੂਬੀ)-ਐਮ.ਪੀ. ਅਤੇ ਕਾਂਗਰਸੀ ਆਗੂ ਗੁਰਜੀਤ ਸਿੰਘ ਔਜਲਾ ਵਲੋਂ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਅਟਾਰੀ ਹਲਕੇ ਅਧੀਨ ਆਉਂਦੇ ਪਿੰਡਾਂ ਵਿਚ 21 ਮੈਂਬਰੀ ਕਮੇਟੀਆਂ ਬਣਾਉਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਾਬਰ ਸਿੰਘ ਔਜਲਾ ਨੇ ਅਟਾਰੀ ਵਿਖੇ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਬੂਥ ਪੱਧਰ ਉਤੇ ਬਣਾਈਆਂ ਜਾ ਰਹੀਆਂ ਕਮੇਟੀਆਂ ਵਿਚ ਪੰਜ ਔਰਤਾਂ ਅਤੇ 16 ਮਰਦਾਂ ਨੂੰ ਨਿਯੁਕਤ ਕੀਤਾ ਜਾ ਰਿਹਾ ਹੈ।
ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਐਸ.ਸੀ. ਵਿਭਾਗ ਦੇ ਵਾਈਸ ਚੇਅਰਮੈਨ ਅਤੇ ਲੀਡਰਸ਼ਿਪ ਡਿਵੈੱਲਪਮੈਂਟ ਮਿਸ਼ਨ ਵਿਧਾਨ ਸਭਾ ਹਲਕਾ ਅਟਾਰੀ ਦੇ ਕੋਆਰਡੀਨੇਟਰ ਅਜੇਪਾਲ ਸਿੰਘ ਰੰਧਾਵਾ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਹਲਕਾ ਅਟਾਰੀ ਦੇ ਆਗੂ ਨਵਰੂਪ ਸਿੰਘ ਡਾਲੇਕੇ, ਕਾਂਗਰਸੀ ਆਗੂ ਸੁਖਰਾਜ ਸਿੰਘ ਰੰਧਾਵਾ, ਬਲਾਕ ਪ੍ਰਧਾਨ ਰਾਜਬੀਰ ਸਿੰਘ, ਕਾਂਗਰਸੀ ਆਗੂ ਸੰਤੋਖ ਸਿੰਘ ਪੱਪੂ ਅਟਾਰੀ, ਪ੍ਰਿੰਸੀਪਲ ਹਰਜਿੰਦਰ ਪਾਲ ਸਿੰਘ, ਸਰਪੰਚ ਹਰਪ੍ਰੀਤ ਸਿੰਘ ਅਟਾਰੀ, ਗੁਰਪ੍ਰੀਤ ਸਿੰਘ ਫੌਜੀ ਮਹਾਵਾ, ਕਾਂਗਰਸੀ ਆਗੂ ਅਵਤਾਰ ਸਿੰਘ, ਸਾਬਕਾ ਚੇਅਰਮੈਨ ਨਿਰਵੈਲ ਸਿੰਘ ਅਤੇ ਸੰਨੀ ਸਿੰਘ ਵਲੋਂ ਵੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਪਿੰਡਾਂ ਦੇ ਪਹੁੰਚੇ ਮੋਹਤਬਰ ਵਿਅਕਤੀਆਂ ਨੂੰ ਸੰਗਠਨ ਮਜ਼ਬੂਤ ਕਰਨ ਲਈ ਕਿਹਾ ਗਿਆ। ਇਸ ਦੌਰਾਨ ਸਾਬਕਾ ਚੇਅਰਮੈਨ ਨਿਸ਼ਾਨ ਸਿੰਘ ਮੰਡਿਆਲਾ, ਸਰਬਦੀਪ ਸਿੰਘ ਯੂਥ ਕਾਂਗਰਸ ਪ੍ਰਧਾਨ, ਸੁਖਚੈਨ ਸਿੰਘ ਧਨੋਏ ਕਲਾਂ, ਅਸ਼ੋਕ ਕੁਮਾਰ ਅਟਾਰੀ, ਗੁਰਵਿੰਦਰ ਸਿੰਘ ਲਾਲੀ, ਰਾਜਾ ਸਿੰਘ, ਗੁਰਪ੍ਰੀਤ ਸਿੰਘ, ਬੱਬੀ ਸਿੰਘ ਰਣਗੜ੍ਹ, ਬਿਕਰਮਜੀਤ ਸਿੰਘ ਅਤੇ ਸੰਤੋਖ ਸਿੰਘ ਅਟਾਰੀ ਆਦਿ ਪਿੰਡਾਂ ਦੇ ਮੋਹਤਬਰ ਵਿਅਕਤੀ ਮੌਜੂਦ ਸਨ ਜਿਨ੍ਹਾਂ ਵਲੋਂ ਬਾਬਰ ਸਿੰਘ ਔਜਲਾ, ਅਜੇਪਾਲ ਸਿੰਘ ਰੰਧਾਵਾ, ਨਵਰੂਪ ਸਿੰਘ ਅਤੇ ਆਏ ਮਹਿਮਾਨਾਂ ਨੂੰ ਸਨਮਾਨਿਤ ਕੀਤਾ ਗਿਆ।